- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
5 ਕਿੱਲੇ ਕਣਕ ਅੱਗ ਕਾਰਨ ਸੜੀ
ਅੰਮ੍ਰਿਤਸਰ – ਹਲਕਾ ਅਟਾਰੀ ਦੇ ਅਧੀਨ ਪੈਦੇ ਪਿੰਡ ਰਣੀਕੇ ਵਿੱਖੇ 5 ਕਿੱਲੇ ਕਣਕ ਸੜ ਕੇ ਸੁਆਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆਂ ਹੈ। ਗੁਰਬਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਜਸਵੰਤ ਸਿੰਘ ਦੋਵੇ ਵਾਸੀ ਪਿੰਡ ਰਣੀਕੇ ਨੇ ਦੱਸਿਆਂ ਕਿ ਉਨ੍ਹਾਂ ਦੀ 5 ਕਿੱਲੇ ਪੱਕੀ ਕਣਕ ਅਚਾਨਕ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈ ਹੈ। ਉਨ੍ਹਾਂ ਦੱਸਿਆਂ ਕਿ ਜਦ ਉਨ੍ਹਾਂ ਨੂੰ ਇਸ ਘਟਨਾ ਦੀ ਖਬਰ ਮਿਲੀ ਤਾਂ ਉਨ੍ਹਾਂ ਨੇ ਤਰੁੰਤ ਜ਼ਮੀਨ ‘ਚ ਜਾ ਕੇ ਪਿੰਡ ਵਾਸੀਆਂ ਦੀ ਮਦਦ ਨਾਲ ਅੱਗ ਤੇ ਪਾਣੀ ਅਤੇ ਟਰੈਕਟਰ ਦੀਆਂ ਤਵੀਆਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆਂ ਕਿ ਅੱਗ ਇੰਨ੍ਹੀ ਤੇਜ਼ ਸੀ ਕਿ ਅੱਗ ਨੂੰ ਕਾਬੂ ਕਰਦੇ-ਕਰਦੇ 5 ਕਿੱਲੇ ਕਣਕ ਸੜ ਕੇ ਸੁਆਹ ਹੋ ਗਈ। ਉਕਤ ਪੀੜ੍ਹਤ ਕਿਸਾਨਾਂ ਨੇ ਪੰਜਾਬ ਸਰਕਾਰ ਪਾਸੋ ਮੁਆਵਜ਼ੇ ਦੀ ਮੰਗ ਕੀਤੀ ਹੈ। ਇਸ ਸਬੰਧੀ ਥਾਣਾ ਘਰਿੰਡਾ ਵਿੱਖੇ ਇਤਲਾਹ ਦੇ ਦਿੱਤੀ ਗਈ ਹੈ।


