5 ਤੋਂ 15 ਜੂਨ ਤੱਕ ਚੱਲ ਸਕਦੈ 17ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ

ਨਵੀਂ ਦਿੱਲੀ- 2019 ਦੀਆਂ ਲੋਕ ਸਭਾ ਚੋਣਾਂ ‘ਚ ਨਰਿੰਦਰ ਮੋਦੀ ਦੀ ਲੀਡਰਸ਼ਿਪ ਵਿੱਚ ਭਾਜਪਾ ਅਗਵਾਈ ਵਾਲੀ ਐੱਨ. ਡੀ. ਏ. ਸਰਕਾਰ ਨੇ ਇਤਿਹਾਸਕ ਜਿੱਤ ਦਰਜ ਕੀਤੀ। ਇਸ ਜਿੱਤ ਮਗਰੋਂ 17ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 5 ਤੋਂ 15 ਜੂਨ ਤੱਕ ਚਲੇਗਾ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਭਾਸ਼ਣ ਤੋਂ ਇਸ ਦੀ ਸ਼ੁਰੂਆਤ ਹੋਵੇਗੀ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ 16ਵੀਂ ਲੋਕ ਸਭਾ ਦਾ ਕਾਰਜਕਾਲ 3 ਜੂਨ ਨੂੰ ਖ਼ਤਮ ਹੋ ਰਿਹਾ ਹੈ।

VIA PUNJAB