- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
5 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਗ੍ਰਿਫਤਾਰ
ਫਿਰੋਜ਼ਪੁਰ – ਸੀਆਈਏ ਸਟਾਫ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 5 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਥਾਣਾ ਘੱਲਖੁਰਦ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਸੀਆਈਏ ਸਟਾਫ ਫਿਰੋਜ਼ਪੁਰ ਦੀ ਪੁਲਿਸ ਦੇ ਏਐੱਸਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਸੋਕੜ ਨਹਿਰ ਪਿੰਡ ਫਿਰੋਜ਼ਸ਼ਾਹ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਦੋਸ਼ੀ ਕਰਨੈਲ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਭੰਬਾ ਲੰਡਾ ਨੂੰ ਸ਼ੱਕ ਦੀ ਬਿਨਾਅ ‘ਤੇ ਮੋਟਰਸਾਈਕਲ ਪੀਬੀ 05 ਯੂ 6573 ਸਪਲੈਂਡ ਪਲੱਸ ਨੂੰ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ ਇਸ ਕੋਲੋਂ 5 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


