- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
50,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਕਰਮਚਾਰੀ ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਹਿਸੀਲ ਖਡੂਰ ਸਾਹਿਬ, ਜ਼ਿਲਾ ਤਰਨ ਤਾਰਨ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਾਕੇਸ਼ ਕੁਮਾਰ ਅਤੇ ਐਸ.ਡੀ.ਐਮ ਦਫ਼ਤਰ ਖਡੂਰ ਸਾਹਿਬ ਦੀ ਜੂਨੀਅਰ ਸਹਾਇਕ ਕੁਲਵਿੰਦਰਜੀਤ ਕੌਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ। ਦੋਹਾਂ ਦੋਸ਼ੀਆਂ ਨੂੰ ਪਿੰਡ ਸਰਹਾਲੀ ਕਲਾਂ, ਜ਼ਿਲਾ ਤਰਨ ਤਾਰਨ ਦੇ ਦਿਆ ਸਿੰਘ ਦੀ ਸ਼ਿਕਾਇਤ ‘ਤੇ ਗਿ੍ਰਫਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਤੱਕ ਪਹੁੰਚ ਕਰਕੇ ਦੋਸ਼ ਲਾਏ ਸਨ ਕਿ ਉਕਤ ਦੋਸ਼ੀ ਕਰਮਚਾਰੀਆਂ ਨੇ ਐਸਡੀਐਮ ਵਲੋਂ ਉਸਦੀ ਜ਼ਮੀਨ ਸੰਬਧੀ ਕੀਤੇ ਫੈਸਲੇ ਦੀ ਨਕਲ ਦੇਣ ਬਦਲੇ 1,00,000 ਰੁਪਏ ਰਿਸ਼ਵਤ ਦੇਣ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਪਹਿਲੀ ਕਿਸ਼ਤ ਵਜੋਂ ਉਹ 20,000 ਰੁਪਏ ਪਹਿਲਾਂ ਹੀ ਦੋਸ਼ੀਆਂ ਨੂੰ ਦੇ ਚੁੱਕਾ ਹੈ।ਉਸ ਵੱਲੋਂ ਦਿੱਤੀ ਜਾਣਕਾਰੀ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਟੀਮ ਨੇ ਦੋਵਾਂ ਦੋਸ਼ੀਆਂ ਨੂੰ ਦੋ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਦੂਜੀ ਕਿਸ਼ਤ ਵਜੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਉਕਤ ਦੋਵੇਂ ਦੋਸ਼ੀਆਂ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।


