- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
514777 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ
ਚੰਡੀਗੜ੍ਹ – ਸਾਉਣੀ ਮਾਰਕਟਿੰਗ ਸੀਜ਼ਨ 2019-20 ਦੌਰਾਨ ਹੋਈ ਝੋਨੇ ਦੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ, ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿੱਚ 10 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 5.14 ਲੱਖ ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 483364 ਮੀਟਿ੍ਰਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 31413 ਮੀਟਿ੍ਰਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪਨਗ੍ਰੇਨ ਵੱਲੋਂ 196115 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 132026 ਟਨ ਅਤੇ ਪਨਸਪ ਵੱਲੋਂ 78220 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 66603 ਮੀਟਿ੍ਰਕ ਟਨ ਅਤੇ ਐਫ.ਸੀ.ਆਈ. ਵਲੋਂ 10400 ਮੀਟਿ੍ਰਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।


