- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
52 ਸੰਸਦ ਮੈਂਬਰ ਹੀ ਭਾਜਪਾ ਨਾਲ ਲੜਨ ਲਈ ਕਾਫ਼ੀ : ਰਾਹੁਲ ਗਾਂਧੀ
ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪਹਿਲੀ ਵਾਰ ਸ਼ਨਿੱਚਰਵਾਰ ਨੂੰ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ। ਪਾਰਟੀ ਦੇ ਲੋਕ ਸਭਾ ਮੈਂਬਰਾਂ ਨੂੰ ਸੰਘਰਸ਼ ਦਾ ਮੰਤਰ ਦਿੰਦੇ ਹੋਏ ਕਾਂਗਰਸ ਪ੍ਰਧਾਨ ਨੇ ਨਵੇਂ ਚੁਣੇ ਗਏ ਲੋਕ ਸਭਾ ਮੈਂਬਰਾਂ ਦੀ ਪਹਿਲੀ ਬੈਠਕ ਵਿੱਚ ਕਿਹਾ ਕਿ ਹਰੇਕ ਵਿਅਕਤੀ ਨੂੰ ਯਾਦ ਰੱਖਣਾ ਚਾਹੀਦੈ ਕਿ ਇਹ ਲੜਾਈ ਸੰਵਿਧਾਨ ਬਚਾਉਣ ਲਈ ਹੈ। ਕਾਂਗਰਸ ਦੇ 52 ਐੱਮ.ਪੀ. ਹੀ ਭਾਜਪਾ ਨਾਲ ਇੰਚ-ਇੰਚ ਦੀ ਲੜਾਈ ਲੜਨ ਲਈ ਕਾਫ਼ੀ ਹਨ। ਬੈਠਕ ਵਿੱਚ ਕਾਂਗਰਸ ਪ੍ਰਧਾਨ ਨੇ ਨਵ ਨਿਯੁਕਤ ਸੰਸਦ ਮੈਂਬਰਾਂ ਨੂੰ ਨਿਆਂ ਅਤੇ ਸੰਵਿਧਾਨ ਲਈ ਸੰਘਰਸ਼ ਦਾ ਸਬਕ ਦਿੰਦੇ ਹੋਏ ਕਿਹਾ ਕਿ ਅਸੀਂ 52 ਸੰਸਦ ਮੈਂਬਰਾਂ ਨੇ ਇਕਜੁੱਟ ਹੋ ਕੇ ਨਿਆਂ ਦੀ ਲੜਾਈ ਲੜਨੀ ਹੈ। ਬੇਸ਼ੱਕ ਸਾਡੀ ਗਿਣਤੀ ਘੱਟ ਹੋਵੇ, ਅਸੀਂ ਭਾਜਪਾ ਨਾਲ ਇੰਚ-ਇੰਚ ਦੀ ਲੜਾਈ ਲੜ ਸਕਦੇ ਹਾਂ। ਸਾਡੀ ਲੜਾਈ ਜਾਤੀ, ਧਰਮ, ਲਿੰਗ, ਰੰਗਭੇਦ ਤੋਂ ਪਰ੍ਹੇ ਹੈ। ਇਹ ਦੇਸ਼ ਦੇ ਹਰ ਉਸ ਨਾਗਰਿਕ ਲਈ ਹੈ ਜੋ ਜਮਹੂਰੀ ਪ੍ਰਕਿਰਿਆ ਵਿੱਚ ਯਕੀਨ ਰੱਖਦਾ ਹੈ।


