- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
550ਵਾਂ ਪ੍ਰਕਾਸ਼ ਪੁਰਬ : ਵਿਸ਼ੇਸ਼ ਸਮਾਗਮ ਅੱਜ, ਮੁੱਖ ਮੰਤਰੀ ਕਈ ਉਘੀਆਂ ਸ਼ਖਸੀਅਤਾਂ ਸਮੇਤ ਲਵਾਉਣਗੇ ਮੁੱਖ ਪੰਡਾਲ ‘ਚ ਹਾਜ਼ਰੀ
ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਅਤੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਲਿਆ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ
ਸੁਲਤਾਨਪੁਰ ਲੋਧੀ (ਕਪੂਰਥਲਾ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ ਨੂੰ ਪੰਜਾਬ ਸਰਕਾਰ ਵੱਲੋਂ ਇਥੇ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਰ ਕਈ ਉਘੀਆਂ ਸ਼ਖਸੀਅਤਾਂ ਸਮੇਤ ਕਰਨਗੇ।ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਅਤੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਭਲਕੇ ਹੋਣ ਵਾਲੇ ਵਿਸ਼ੇਸ਼ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨਾਂ ਕਿਹਾ ਕਿ ਇਹ ਸਮਾਗਮ ਪ੍ਰੇਮ, ਸਾਂਝੀਵਾਲਤਾ ਅਤੇ ਇਨਸਾਨੀਅਤ ਦਾ ਸੁਨੇਹਾ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਿੱਜਦਾ ਕਰਨ ਦਾ ਨਿਮਰਤਾ ਭਰਿਆ ਉਪਰਾਲਾ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਬੇਮਿਸਾਲ ਤਰੀਕੇ ਨਾਲ ਮਨਾਉਣ ਲਈ ਵਚਨਬੱਧ ਹੈ, ਜਿਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ।ਉਨਾਂ ਕਿਹਾ ਕਿ ਸੰਸਾਰ ਭਰ ਤੋਂ ਇਥੇ ਆ ਰਹੇ ਸ਼ਰਧਾਲੂਆਂ ਦੀ ਸਹੂਲਤ ਵੱਲ ਵਿਸ਼ੇਸ਼ ਤੌਰ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਪਵਿੱਤਰ ਨਗਰੀ ਵਿੱਚ ਸੰਗਤਾਂ ਦੀ ਆਰਾਮਦਾਇਕ ਰਿਹਾਇਸ਼ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਗਿਆ ਹੈ। ਉਨਾਂ ਲੋਕਾਂ ਨੂੰ ਮੰਗਲਵਾਰ ਨੂੰ ਹੋਣ ਵਾਲੇ ਯਾਦਗਾਰੀ ਸਮਾਗਮ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ।ਇਸੇ ਦੌਰਾਨ ਡਿਪਟੀ ਕਮਿਸ਼ਨਰ ਡੀਪੀਐਸ ਖਰਬੰਦਾ, ਜਿਨਾਂ ਮੰਗਲਵਾਰ ਨੂੰ ਇਥੇ ਹੋਣ ਵਾਲੇ ਸਮਾਗਮ ਨੂੰ ਅੰਤਿਮ ਰੂਪ ਦੇਣ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ, ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 5 ਨਵੰਬਰ ਨੂੰ ਗੁਰੂ ਨਾਨਕ ਦਰਬਾਰ ਵਿਖੇ ਸ੍ਰੀ ਸਹਿਜ ਪਾਠ ਦੀ ਆਰੰਭਤਾ ਮੌਕੇ ਸੇਵਾ ਕੀਤੀ ਗਈ ਸੀ, ਜਿਸ ਦੇ ਭਲਕੇ ਭੋਗ ਪਾਏ ਜਾਣਗੇ ਅਤੇ ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਕੈਬਨਿਟ ਮੰਤਰੀਆਂ ਅਤੇ ਹੋਰ ਉਘੀਆਂ ਸ਼ਖਸੀਅਤਾਂ ਸਮੇਤ ਹਾਜ਼ਰੀ ਲਵਾਉਣਗੇ। ਸ੍ਰੀ ਖਰਬੰਦਾ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਭਲਕੇ ਦੇ ਸਮਾਗਮ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।


