- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
550ਵਾਂ ਪ੍ਰਕਾਸ਼ ਪੁਰਬ ਦੁਨੀਆ ਭਰ ਵਿੱਚ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ : ਸ੍ਰੀ ਮੋਦੀ
ਨਵੀਂ ਦਿਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜ ਰੇਡੀਉ ’ਤੇ ਪ੍ਰਸਾਰਿਤ ਹੋਣ ਵਾਲੇ ਪ੍ਰੋਗਰਾਮ ਮਨ ਕੀ ਬਾਤ ’ਚ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਇਸ ਰੇਡੀਉ ਪ੍ਰੋਗਰਾਮ ਦਾ 50ਵਾਂ ਐਡੀਸ਼ਨ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 3 ਅਕਤੂਬਰ 2014 ਨੂੰ ਦੁਸਹਿਰੇ ਵਾਲੇ ਦਿਨ ਸ਼ੁਰੂ ਹੋਇਆ ਇਹ ਸਫ਼ਰ ਅਜ 50ਵੇਂ ਭਾਗ ’ਚ ਪਹੁੰਚ ਗਿਆ ਹੈ, ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਮਨ ਕੀ ਬਾਤ ਦੇ ਕਾਰਨ ਰੇਡੀਉ ਹੋਰ ਹਰਮਨ ਪਿਆਰਾ ਹੋ ਰਿਹਾ ਹੈ। ਮੋਦੀ ਨੇ ਕਿਹਾ ਕਿ ਮਨ ਕੀ ਬਾਤ ਸਰਕਾਰੀ ਗੱਲ ਨਹੀਂ ਹੈ। ਇਹ ਸਮਾਜ ਦੀ ਗਲ ਹੈ, ਭਾਰਤ ਦਾ ਮੂਲ-ਪ੍ਰਾਣ ਸਿਆਸਤ ਨਹੀਂ ਹੈ, ਰਾਜ ਸ਼ਕਤੀ ਵੀ ਨਹੀਂ ਹੈ। ਭਾਰਤ ਦਾ ਮੂਲ ਪ੍ਰਾਣ ਸਮਾਜ ਨੀਤੀ ਹੈ ਤੇ ਸਮਾਜ ਸ਼ਕਤੀ ਹੈ। ਕਈ ਮੁਦਿਆਂ ’ਤੇ ਗਲ ਕਰਨ ਮਗਰੋਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 23 ਨਵੰਬਰ ਨੂੰ ਸਾਰਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਤੇ ਅਗਲੇ ਸਾਲ 2019 ’ਚ ਅਸੀਂ ਉਨ੍ਹਾਂ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਜਾ ਰਹੇ ਹਾਂ। ਜਿਸ ਨੂੰ ਦੇਸ਼ ਸਮੇਤ ਦੁਨੀਆ ਭਰ ’ਚ ਵਡੇ ਪਧਰ ’ਤੇ ਮਨਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਕ ਮਹਤਵਪੂਰਨ ਫ਼ੈਸਲਾ ਲਿਆ ਹੈ, ਕਰਤਾਰਪੁਰ ਲਾਂਘਾ ਬਣਾਉਣ ਦਾ ਤਾਂ ਜੋ ਭਾਰਤ ਦੀ ਸੰਗਤ ਆਸਾਨੀ ਨਾਲ ਪਾਕਿਸਤਾਨ ਸਥਿਤ ਕਰਤਾਰਪੁਰ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿਤਰ ਸਥਾਨ ਦੇ ਦਰਸ਼ਨ ਕਰ ਸਕੇ।


