- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਲਕੱਤਾ ਵਿਖੇ ਸੈਮੀਨਾਰ 15 ਜੂਨ ਨੂੰ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜੇ.ਆਈ.ਐਸ. ਯੂਨੀਵਰਸਿਟੀ ਕਲਕੱਤਾ ਵੱਲੋਂ ‘ਗੁਰੂ ਨਾਨਕ ਦੇਵ ਜੀ ਦੀ ਜ਼ਿੰਦਗੀ ਅਤੇ ਫਿਲਾਸਫੀ’ ਵਿਸ਼ੇ ’ਤੇ ਭਲਕੇ ਇੱਕ ਸੈਮੀਨਾਰ ਨੈਸ਼ਨਲ ਲਾਇਬ੍ਰੇਰੀ, ਬੇਲਵੇਡਰੇ, ਅਲੀਪੋਰ (ਕੋਲਕਾਤਾ) ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੇਸ਼ ਭਰ ਵਿਚ ਕਾਲਜਾਂ, ਯੂਨੀਵਰਸਿਟੀਆਂ ਵਿਚ ਸ੍ਰੀ ਗੁਰੂ ਨਾਨਕ ਸਾਹਿਬ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ’ਤੇ ਖੋਜ ਤੇ ਜਾਣਕਾਰੀ ਭਰਪੂਰ ਸੈਮੀਨਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸੈਮੀਨਾਰ ਇਤਿਹਾਸ ਅਤੇ ਧਰਮ ਦੇ ਖੋਜਾਰਥੀਆਂ ਨੂੰ ਨਵੀਆਂ ਦਿਸ਼ਾਵਾਂ ਦਿਖਾਉਣ ਵਿਚ ਸਫਲ ਹੁੰਦੇ ਹਨ ਅਤੇ ਇਨ੍ਹਾਂ ਸੈਮੀਨਾਰਾਂ ਰਾਹੀਂ ਨਵੀਆਂ ਖੋਜਾਂ ਤੇ ਜਾਣਕਾਰੀਆਂ ਸਮਾਜ ਦੀ ਝੋਲੀ ਪੈਂਦੀਆਂ ਹਨ। ਇਸੇ ਲੜੀ ਤਹਿਤ ਕੋਲਕਾਤਾ ਵਿਖੇ ਕਰਵਾਏ ਜਾ ਰਹੇ ਇਸ ਸੈਮੀਨਾਰ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਤੇ ਸ਼੍ਰੋਮਣੀ ਸਿੱਖ ਚਿੰਤਕ ਡਾ. ਰੂਪ ਸਿੰਘ ਵੱਲੋਂ ਕੂੰਜੀਵਤ ਭਾਸ਼ਣ ਦਿੱਤਾ ਜਾਵੇਗਾ। ਇਸ ਸੈਮੀਨਾਰ ਵਿਚ ਜੇ.ਆਈ.ਐਸ. ਯੂਨੀਵਰਸਿਟੀ ਦੇ ਚਾਂਸਲਰ ਸ. ਤਰਨਜੀਤ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵੀ.ਸੀ. ਡਾ. ਜਸਪਾਲ ਸਿੰਘ, ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ. ਤਰਲੋਚਨ ਸਿੰਘ, ਜੇ.ਆਈ.ਐਸ. ਯੂਨੀਵਰਸਿਟੀ ਦੇ ਵੀ.ਸੀ. ਪ੍ਰੋ. ਬਿਮਲ ਚੰਦਰਾ ਮੱਲ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਆਪਣੇ ਬਹੁਮੁੱਲੇ ਤੇ ਖੋਜ ਭਰਪੂਰ ਵਿਚਾਰ ਪੇਸ਼ ਕਰਨਗੀਆਂ।


