- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਖੱਟਰ ਨੂੰ ਦਿੱਤਾ ਸੱਦਾ
ਅੰਮ੍ਰਿਤਸਰ -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੇਸ਼ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸੱਦਾ ਦੇਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਭਾਈ ਲੌਂਗੋਵਾਲ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਅਤੇ ਪ੍ਰਕਾਸ਼ ਪੁਰਬ ਸਮਾਗਮ ਵਿਚ ਸ਼ਮੂਲੀਅਤ ਲਈ ਸੱਦਾ ਦਿਤਾ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਮੇਤ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਤੱਕ ਵੀ ਖੁਦ ਪਹੁੰਚ ਕਰ ਕੇ ਸੱਦਾ ਦੇ ਚੁੱਕੇ ਹਨ। ਹਰਿਆਣਾ ਦੇ ਮੁੱਖ ਮਤਰੀ ਨਾਲ ਮੁਲਾਕਾਤ ਸਮੇਂ ਭਾਈ ਲੌਂਗੋਵਾਲ ਨੇ ਉਨ੍ਹਾਂ ਨੂੰ 12 ਨਵੰਬਰ ਦੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਲਈ ਕਿਹਾ ਜਿਸ ’ਤੇ ਸ੍ਰੀ ਖੱਟਰ ਨੇ ਇਸ ਇਤਿਹਾਸਕ ਮੌਕੇ ’ਤੇ ਹਾਜ਼ਰੀ ਦੀ ਵਚਨਬੱਧਤਾ ਪ੍ਰਗਟਾਈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਪਬਲੀਸਿਟੀ ਵਿਭਾਗ ਰਾਹੀਂ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਸੱਦੇ ਦਾ ਸਵਾਗਤ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਉਹ ਅਗਲੇ ਦਿਨਾਂ ਅੰਦਰ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਤੱਕ ਵੀ ਪਹੁੰਚ ਕਰਨਗੇ ਤਾਂ ਜੋ ਗੁਰੂ ਸਾਹਿਬ ਜੀ ਦਾ ਇਤਿਹਾਸਕ ਪੁਰਬ ਯਾਦਗਾਰੀ ਢੰਗ ਨਾਲ ਮਨਾਇਆ ਜਾ ਸਕੇ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਖੱਟਰ ਨਾਲ ਮੁਲਾਕਾਤ ਸਮੇਂ ਭਾਈ ਲੌਂਗੋਵਾਲ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਾਬਾ ਗੁਰਮੀਤ ਸਿੰਘ ਤਿਰਲੋਕੇਵਾਲਾ, ਮੈਂਬਰ ਸ਼੍ਰੋਮਣੀ ਕਮੇਟੀ ਸ. ਭੁਪਿੰਦਰ ਸਿੰਘ ਅਸੰਧ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਅਤੇ ਸ. ਦਰਸ਼ਨ ਸਿੰਘ ਪੀ.ਏ. ਵੀ ਮੌਜੂਦ ਸਨ।


