- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ ਵਿਖੇ ਗੁਰਮਤਿ ਸਮਾਗਮ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨਾਲ ਸਾਂਝੀਆਂ ਕੀਤੀਆਂ ਗੁਰਮਤਿ ਵਿਚਾਰਾਂ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ (ਹਿਮਾਚਲ ਪ੍ਰਦੇਸ਼) ਵਿਖੇ 27-28 ਅਪ੍ਰੈਲ 2019 ਨੂੰ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਸੰਗਤ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੀ ਮਨੁੱਖਤਾ ਦੀ ਅਗਵਾਈ ਕਰਦੀ ਹੈ, ਜਿਸ ’ਤੇ ਚੱਲ ਕੇ ਜੀਵਨ ਨੂੰ ਸੁਖਦਾਈ ਬਣਾਇਆ ਜਾ ਸਕਦਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਦੇਸ਼ ਭਰ ਦੇ ਵੱਖ ਵੱਖ ਸੂਬਿਆਂ ਵਿਚ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਸ਼ਲਾਘਾ ਕੀਤੀ ਅਤੇ ਸੰਗਤ ਨੂੰ ਨਵੰਬਰ 2019 ਵਿਚ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਵੀ ਸੰਗਤ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਇਤਿਹਾਸ ਸਾਂਝਾ ਕੀਤਾ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਅਤੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਸਿਮਰਜੀਤ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਗੁਰਦੀਪ ਸਿੰਘ, ਭਾਈ ਪਰਮਜੀਤ ਸਿੰਘ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਸਿੱਖਿਆ ਮੰਤਰੀ ਸ੍ਰੀ ਸੁਰੇਸ਼ ਭਾਰਦਵਾਜ, ਵਿਧਾਇਕ ਸ੍ਰੀ ਸੁਰੇਸ਼ ਕਸ਼ਯਪ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ ਦੇ ਪ੍ਰਧਾਨ ਸ. ਜਸਵਿੰਦਰ ਸਿੰਘ, ਮੀਤ ਪ੍ਰਧਾਨ ਸ. ਰਾਜਿੰਦਰ ਸਿੰਘ, ਜਨਰਲ ਸਕੱਤਰ ਸ. ਸੇਵਾ ਸਿੰਘ, ਸਕੱਤਰ ਸ. ਅਮਰਬੀਰ ਸਿੰਘ ਤੋਂ ਇਲਾਵਾ ਸ. ਗੁਰਸ਼ਰਨ ਸਿੰਘ, ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਜੀਤ ਸਿੰਘ, ਰਾਗੀ ਭਾਈ ਸੁਖਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।


