- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ
ਧਰਮ ਪ੍ਰਚਾਰ ਕਮੇਟੀ ਵੱਲੋਂ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਕਰਵਾਏ ਜਾਣ ਵਾਲੇ ਮਹਾਨ ਗੁਰਮਤਿ ਸਮਾਗਮਾਂ ਦੀ ਆਰੰਭਤਾ 4 ਫ਼ਰਵਰੀ ਤੋਂ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਕਰਵਾਏ ਜਾ ਰਹੇ ਹਨ। ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਮਹਾਨ ਗੁਰਮਤਿ ਸਮਾਗਮ 4 ਫ਼ਰਵਰੀ 2019 ਤੋਂ ਆਰੰਭ ਹੋ ਕੇ 14 ਅਪ੍ਰੈਲ 2019 ਤੀਕ ਉਤਰਾਖੰਡ ਅਤੇ ਯੂ.ਪੀ. ਦੇ ਵੱਖ-ਵੱਖ ਪਿੰਡਾਂ ਕਸਬਿਆਂ ਵਿਚ ਸਿੱਖ ਜਥੇਬੰਦੀਆਂ, ਗੁਰਦੁਆਰਾ ਕਮੇਟੀਆਂ, ਮਹਾਪੁਰਸ਼ਾਂ ਅਤੇ ਸੰਗਤ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਦੱਸਿਆ ਕਿ ਸਮਾਗਮਾਂ ਦੀ ਸ਼ੁਰੂਆਤ 4 ਫਰਵਰੀ ਨੂੰ ਗੁਰਦੁਆਰਾ ਸ੍ਰੀ ਹਰਿਗੋਬਿੰਦ ਸਾਹਿਬ ਮੀਰੀ ਪੀਰੀ ਖਾਲਸਾ ਅਕੈਡਮੀ, ਊਧਮ ਸਿੰਘ ਨਗਰ ਉਤਰਾਖੰਡ ਤੋਂ ਹੋਵੇਗੀ। ਇਸੇ ਤਹਿਤ 24 ਫਰਵਰੀ ਨੂੰ ਉਤਰਾਖੰਡ ਵਿਖੇ ਗੁਰਦੁਆਰਾ ਨਾਨਕਿਆਣਾ ਸਾਹਿਬ ਕਾਸ਼ੀਪੁਰ, 5 ਤੇ 6 ਮਾਰਚ ਨੂੰ ਗੁਰਦੁਆਰਾ ਨਾਨਕਸਰ ਸਾਹਿਬ ਉਚੌਲੀਆਂ ਸ਼ਾਹਜਹਾਨਪੁਰ ਤੋਂ ਸੀਤਾਪੁਰ ਹਾਈਵੇ ਰੋਡ ਯੂ.ਪੀ., 13 ਮਾਰਚ ਨੂੰ ਗੁਰਦੁਆਰਾ ਹਰਿਗੋਬਿੰਦਪੁਰ ਸਾਹਿਬ ਮੋਹਨਾਪੁਰ ਅਸਾਮ ਰੋਡ ਪੀਲੀਭੀਤ, 15 ਮਾਰਚ ਨੂੰ ਗੁਰਦੁਆਰਾ ਦਲਪੰਥ ਬਾਬਾ ਬਿਧੀ ਚੰਦ ਸੁਰਸਿੰਘ ਵਾਲੇ ਅਮਰੀਆਂ ਰੋਡ ਉਤਰਾਖੰਡ, 16 ਮਾਰਚ ਨੂੰ ਗੁ: ਦੂਖ ਨਿਵਾਰਨ ਸਾਹਿਬ ਪਿੰਡ ਬੌਠਾ ਪੂਰਨਪੁਰ, 20 ਤੇ 21 ਮਾਰ ਨੂੰ ਗੁਰਦੁਆਰਾ ਸਾਹਿਬ ਨਾਨਕ ਪਿਆਊ ਮਹਿੰਗਾਪੁਰ (ਯੂ.ਪੀ.) 31 ਮਾਰਚ ਨੂੰ ਗੁਰਦੁਆਰਾ ਦਮਦਮਾ ਸਾਹਿਬ ਅਕੈਡਮੀ ਬੜੂ ਸਾਹਿਬ ਗੋਮਤੀਪੁਲ ਪੀਲੀਭੀਤ ਯੂ.ਪੀ., 4 ਅਪ੍ਰੈਲ ਨੂੰ ਗੁਰਦੁਆਰਾ ਕੋੜੀਵਾਲਾ ਘਾਟ ਪਿੰਡ ਤ੍ਰਿਕੁਨੀਆ (ਲਖੀਮਪੁਰ ਖੀਰੀ) ਯੂ.ਪੀ., 14 ਅਪ੍ਰੈਲ ਨੂੰ ਗੁਰਦੁਆਰਾ ਸਿੰਘ ਸਭਾ ਬਾਜਪੁਰ ਉਤਰਾਖੰਡ ਤੇ ਗੁਰਦੁਆਰਾ ਨਾਨਕਮਤਾ ਸਾਹਿਬ ਉਤਰਾਖੰਡ ਵਿਖੇ ਵੀ ਗੁਰਮਤਿ ਸਮਾਗਮ ਕਰਵਾਏ ਜਾਣਗੇ। ਸ. ਬਲਵਿੰਦਰ ਸਿੰਘ ਜੌੜਾਸਿੰਘਾ ਸਕੱਤਰ ਧਰਮ ਪ੍ਰਚਾਰ ਕਮੇਟੀ ਅਨੁਸਾਰ ਇਹ ਮਹਾਨ ਗੁਰਮਤਿ ਸਮਾਗਮ ਦਾ ਮੰਤਵ ਪੰਜਾਬ ਅਤੇ ਪੰਜਾਬ ਤੋਂ ਬਾਹਰਲੇ ਪਿੰਡ ਕਸਬਿਆਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਘਰ ਘਰ ਪਹੁੰਚਾਉਣਾ ਹੈ।


