- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
60 ਸਾਲ ਤੋਂ ਉੱਪਰ ਪੰਜਾਬ ਦੇ ਐਕਰੀਡੇਟਿਡ ਪੱਤਰਕਾਰਾਂ ਨੂੰ 12000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲੇਗੀ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਕੋਲ ਐਕਰੀਡੇਟਿਡ ਸੂਬੇ ਦੇ ਪੱਤਰਕਾਰਾਂ ਨੂੰ 12000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਸਰਕਾਰ ਨੇ ਪੱਤਰਕਾਰ ਭਾਈਚਾਰੇ ਦੀ ਲੰਮੇ ਸਮੇਂ ਤੋਂ ਲੰਬਿਤ ਮੰਗ ਨੂੰ ਪ੍ਰਵਾਨ ਕਰ ਲਿਆ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬਾ ਮੰਤਰੀ ਮੰਡਲ ਵੱਲੋਂ ਪ੍ਰਵਾਨ ਕੀਤੇ ਗਏ ਪ੍ਰਸਤਾਵ ਦੇ ਅਨੁਸਾਰ 60 ਸਾਲ ਦੀ ਉਮਰ ਤੋਂ ਵੱਧ ਵਾਲੇ ਪੰਜਾਬ ਵਿੱਚ ਕੰਮ ਕਰਨ ਵਾਲੇ ਉਹ ਪੱਤਰਕਾਰ ਜੋ ਪਿਛਲੇ ਛੇ ਸਾਲਾਂ ਵਿੱਚੋਂ ਪੰਜ ਸਾਲ ਐਕਰੀਡੇਟਿਡ ਰਹੇ ਹਨ, ਪ੍ਰਤੀ ਮਹੀਨਾ 12000 ਰੁਪਏ ਵਿੱਤੀ ਸਹਾਇਤਾ ਪ੍ਰਾਪਤ ਕਰਨਗੇ। ਪੱਤਰਕਾਰੀ ਦੇ ਕਾਰਜ ਦੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਪੱਤਰਕਾਰਾਂ ਨੂੰ ਭਰੋਸਾ ਦਿਵਾਇਆ ਸੀ ਜੋ ਮੰਤਰੀ ਮੰਡਲ ਦੀ ਪ੍ਰਵਾਨਗੀ ਦੇ ਨਾਲ ਪੂਰਾ ਹੋ ਗਿਆ ਹੈ।


