- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
640 ਭਾਰਤੀ ਅਤੇ 7 ਮਾਲਦੀਵ ਦੇ ਨਾਗਰਿਕਾਂ ਨੂੰ ਚੀਨ ‘ਚੋਂ ਕੱਢਿਆ ਗਿਆ ਸੁਰੱਖਿਅਤ : ਵਿਦੇਸ਼ ਮੰਤਰਾਲਾ
ਨਵੀਂ ਦਿੱਲੀ – ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਚੀਨ ਦੇ ਸ਼ਹਿਰ ਵੁਹਾਨ ਤੋਂ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਤ ਕੱਢਣ ਦੇ ਅਭਿਆਨ ਲਈ ਭਾਰਤ ਸਰਕਾਰ ਨੇ ਚੀਨ ਸਰਕਾਰ ਦੀ ਤਾਰੀਫ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਵੀਰਵਾਰ ਨੂੰ ਪ੍ਰੈੱਸ ਬ੍ਰੀਫਿੰਗ ‘ਚ ਕਿਹਾ ਕਿ ਭਾਰਤ ਨੇ 2 ਉਡਾਨਾਂ ਰਾਹੀਂ ਚੀਨ ਤੋਂ 640 ਭਾਰਤੀਆਂ ਤੇ ਮਾਲਦੀਵ ਦੇ 7 ਨਾਗਰਿਕਾਂ ਨੂੰ ਸੁਰੱਖਿਤ ਕੱਢਿਆ। ਇਸ ਦੌਰਾਨ ਉਨ੍ਹਾਂ ਤੋਂ ਜਦੋਂ ਪੁੱਛਿਆ ਗਿਆ ਕਿ ਚੀਨ ‘ਚ ਫਸੇ ਕੁਝ ਪਾਕਿਸਤਾਨੀਆਂ ਨੇ ਭਾਰਤ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ ਤਾਂ ਕੀ ਇਸ ‘ਤੇ ਚਰਚਾ ਹੋਈ ਤਾਂ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਨੇ ਅਜਿਹਾ ਕੋਈ ਬੇਨਤੀ ਨਹੀਂ ਕੀਤੀ ਹੈ। ਜੇਕਰ ਅਜਿਹੀ ਸਥਿਤੀ ਬਣਦੀ ਹੈ ਤਾਂ ਇਸ ‘ਤੇ ਜ਼ਰੂਰ ਵਿਚਾਰ ਕੀਤਾ ਜਾਵੇਗਾ।


