- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
69ਵੇਂ ਵਣ ਮਹਾਂ ਉਤਸਵ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਣਗੇ ਮੁੱਖ ਮਹਿਮਾਨ : ਧਰਮਸੋਤ
ਨਾਭਾ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਵਣ ਅਤੇ ਜੰਗਲੀ ਜੀਵ ਸੁਰਖਿਆ ਵਿਭਾਗ ਵਲੋਂ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਅਤੇ ਵਣ ਵਿਭਾਗ ਦੇ ਘਰ-ਘਰ ਹਰਿਆਲੀ ਪ੍ਰਾਜੈਕਟ ਤਹਿਤ ਨਾਭਾ ਵਿਖੇ 28 ਜੁਲਾਈ ਨੂੰ ਮਨਾਏ ਜਾ ਰਹੇ ਰਾਜ ਪਧਰੀ 69ਵੇਂ ਵਣ ਮਹਾਂਉਤਸਵ ਮੌਕੇ ਮੁਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦਿਤੀ। ਉਹ ਇਸ ਸਮਾਗਮ ਦੀਆਂ ਨਾਭਾ ਦੀ ਅਨਾਜ ਮੰਡੀ ਵਿਖੇ ਚਲ ਰਹੀਆਂ ਤਿਆਰੀਆਂ ਦਾ ਜਾਇਜਾ ਲੈਣ ਪੁਜੇ ਹੋਏ ਸਨ।ਇਸ ਮੌਕੇ ਸ. ਧਰਮਸੋਤ ਨੇ ਦਸਿਆ ਕਿ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਰੰਭੇ ਨਿਵੇਕਲੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਰਾਜ ਦੇ ਲੋਕਾਂ ਨੂੰ ਸਾਫ਼ ਵਾਤਾਵਰਣ ਮੁਹਈਆ ਕਰਵਾਉਣ ਲਈ ਵਣਾਂ ਹੇਠਲਾ ਰਕਬਾ ਵਧਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬਧ ਹੈ, ਜਿਸ ਲਈ ਪੂਰੀ ਤਿਆਰੀ ਨਾਲ ਵਡੇ ਕਦਮ ਉਠਾਏ ਗਏ ਹਨ। ਉਨ੍ਹਾਂ ਦਸਿਆ ਕਿ ਵਿਭਾਗ ਵਲੋਂ ਸ਼ੁਰੂ ਕੀਤੀ ਗਈ ‘ਆਈ ਹਰਿਆਲੀ ਐਪ‘ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਣ ਸਦਕਾ ਇਹ ਸਫ਼ਲਤਾ ਪੂਰਵਕ ਚਲ ਰਹੀ ਹੈ।ਜੰਗਲਾਤ ਮੰਤਰੀ ਨੇ ਦਸਿਆ ਕਿ ਸੂਬੇ ‘ਚ ਹਰਿਆਲੀ ਵਧਾਉਣ ਲਈ ਆਪਣੀ ਵਚਨਬਧਤਾ ਪੁਗਾਉਂਦਿਆਂ ਵਣ ਵਿਭਾਗ ਨੇ ਚਾਲੂ ਸਾਲ ‘ਚ 2 ਕਰੋੜ ਬੂਟੇ ਵੰਡਣ ਦਾ ਟੀਚਾ ਮਿਥਿਆ ਹੈ, ਜਿਸ ਲਈ ਵਿਭਾਗ ਦੀਆਂ 200 ਤੋਂ ਵਧ ਨਰਸਰੀਆਂ ਇਸ ਬਰਸਾਤ ਦੇ ਸੀਜਨ ‘ਚ ਬੂਟੇ ਵੰਡ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖਾਲੀ ਥਾਵਾਂ ‘ਚ ਬੂਟੇ ਲਾਉਣ ਲਈ ਸਮਾਜ ਸੇਵੀ ਸੰਸਥਾਵਾਂ, ਪੰਚਾਇਤਾਂ, ਯੂਥ ਕਲਬਾਂ ਆਦਿ ਦਾ ਸਹਿਯੋਗ ਲਿਆ ਜਾ ਰਿਹਾ ਹੈ। ਦਾਣਾ ਮੰਡੀ ‘ਚ ਹੋਣ ਵਾਲੇ ਸਮਾਗਮ ਦੀ ਵਿਉਂਤਬੰਦੀ ਲਈ ਸ. ਧਰਮਸੋਤ ਨੇ ਵਣਪਾਲ (ਸਾਊਥ ਸਰਕਲ) ਸ੍ਰੀਮਤੀ ਸ਼ੈਲਿੰਦਰ ਕੌਰ, ਐਸ.ਡੀ.ਐਮ. ਨਾਭਾ ਸ੍ਰੀ ਕਾਲਾ ਰਾਮ ਕਾਂਸਲ, ਡੀ.ਐਸ.ਡੀ. ਸ੍ਰੀ ਦੇਵਿੰਦਰ ਅਤਰੀ, ਓ.ਐਸ.ਡੀ. ਸ. ਚਮਕੌਰ ਸਿੰਘ, ਡੀ.ਐਫ.ਓ. ਹਰਭਜਨ ਸਿੰਘ, ਰੇਂਜ ਅਫ਼ਸਰ ਬਲਬੀਰ ਸਿੰਘ ਢਿਲੋਂ ਤੇ ਗਗਨ ਕਟਾਰੀਆ ਨਾਲ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਨੇ ਇਸ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਕਰਨ ਹਦਾਇਤਾਂ ਦਿਤੀਆਂ।ਇਸ ਮੌਕੇ ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਮੋਹਿਤ ਮੋਨੂ ਡਲਾ, ਦਿਹਾਤੀ ਕਾਂਗਰਸ ਪ੍ਰਧਾਨ ਬਲਵਿੰਦਰ ਸਿੰਘ ਬਿਟੂ, ਸ. ਪਰਮਜੀਤ ਸਿੰਘ ਖਟੜਾ, ਸ. ਇਛਿਆਮਾਨ ਸਿੰਘ ਭੋਜੋਮਾਜਰੀ, ਆੜਤੀ ਐਸੋਸੀਏਸ਼ਨ ਪ੍ਰਧਾਨ ਸ੍ਰੀ ਜੀਵਨ ਗੁਪਤਾ, ਪੀ.ਏ. ਸ੍ਰੀ ਚਰਨਜੀਤ ਬਾਤਿਸ਼, ਬੀਟ ਇੰਚਾਰਜ ਅਮਨ ਅਰੋੜਾ,ਗੁਰਜੰਟ ਸਿੰਘ ਦੁਲਦੀ ਤੇ ਅਮਰਿੰਦਰ ਸਿੰਘ, ਹੋਰ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਹੋਰ ਪਤਵੰਤੇ ਮੌਜੂਦ ਸਨ।


