- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
7 ਮਹੀਨਿਆਂ ਬਾਅਦ ਕਈ ਸੂਬਿਆਂ ਵਿੱਚ ਖੁੱਲ੍ਹੇ ਸਕੂਲ
ਨਵੀਂ ਦਿੱਲੀ – ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਦੁਨੀਆ ਭਰ ਦੇ ਤਮਾਮ ਦੇਸ਼ਾਂ ਦੇ ਨਾਲ-ਨਾਲ ਭਾਰਤ ਵਿੱਚ ਵੀ ਹੈ| ਵਾਇਰਸ ਨੂੰ ਰੋਕਣ ਲਈ ਲਾਈ ਗਈ ਤਾਲਾਬੰਦੀ ਕਾਰਨ ਦੇਸ਼ ਭਰ ਵਿੱਚ ਮਾਰਚ 2020 ਤੋਂ ਸਕੂਲ ਬੰਦ ਹਨ ਪਰ ਅੱਜ ਪੂਰੇ 7 ਮਹੀਨਿਆਂ ਬਾਅਦ ਦੇਸ਼ ਦੇ ਕਈ ਸੂਬਿਆਂ ਵਿੱਚ ਸਕੂਲ ਖੁੱਲ੍ਹ ਗਏ ਹਨ| ਜਿਨ੍ਹਾਂ ਸੂਬਿਆਂ ਵਿੱਚ ਸਕੂਲ ਖੁੱਲ੍ਹੇ ਹਨ, ਉਹ ਸੂਬੇ ਹਨ ਪੰਜਾਬ, ਉੱਤਰ ਪ੍ਰਦੇਸ਼ ਅਤੇ ਸਿੱਕਮ| ਇਨ੍ਹਾਂ ਸੂਬਿਆਂ ਵਿੱਚ ਸਿਰਫ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀ ਹੀ ਸਕੂਲ ਜਾ ਸਕਣਗੇ ਪਰ ਕੋਵਿਡ-19 ਲਈ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ ਦਾ ਸਖਤੀ ਨਾਲ ਪਾਲਣ ਕਰਨਾ ਪਵੇਗਾ| ਜਦੋਂਕਿ ਦਿੱਲੀ, ਕਰਨਾਟਕ, ਛੱਤੀਸਗੜ੍ਹ ਅਤੇ ਮਹਾਰਾਸ਼ਟਰ ਸਮੇਤ ਕਈ ਸੂਬਿਆਂ ਨੇ ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਸਕੂਲ ਦੁਬਾਰਾ ਖੋਲ੍ਹਣ ਦਾ ਫੈਸਲਾ ਨਹੀਂ ਕੀਤਾ ਹੈ|


