- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
8ਵੀਂ ਅਤੇ ਵੱਧ ਯੋਗਤਾ ਵਾਲੇ ਨੌਜਵਾਨਾਂ ਨੂੰ ਦਿੱਤੀ ਜਾ ਰਹੀ ਹੈ ਕਿੱਤਾਮੁਖੀ ਕੋਰਸਾਂ ਦੀ ਮੁਫ਼ਤ ਸਿਖਲਾਈ
ਮਿਸ਼ਨ ਤਹਿਤ ਵੱਖ-ਵੱਖ ਟ੍ਰੇਨਿੰਗ ਪਾਰਟਨਰਜ਼ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ – ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਦਿੱਤੀ ਜਾ ਰਹੀ ਮੁਫ਼ਤ ਸਿਖਲਾਈ ਸਦਕਾ ਜਿਥੇ ਨੌਜਵਾਨਾਂ ਨੂੰ ਹੁਨਰਮੰਦ ਬਣਾਇਆ ਜਾ ਰਿਹਾ ਹੈ, ਉਥੇ ਨੌਜਵਾਨ ਆਪਣੇ ਪੈਰਾਂ ਸਿਰ ਵੀ ਖੜੇ ਹੋ ਰਹੇ ਹਨ। ਉਹ ਅੱਜ ਮਿਸ਼ਨ ਤਹਿਤ ਵੱਖ-ਵੱਖ ਟ੍ਰੇਨਿੰਗ ਪਾਰਟਨਰਜ਼ ਨਾਲ ਕੀਤੀ ਮੀਟਿੰਗ ਦੌਰਾਨ ਕਰਵਾਏ ਜਾ ਰਹੇ ਕੋਰਸਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟ੍ਰੇਨਿੰਗ ਪਾਰਟਨਰ ਵਿਦਿਆ ਕੇਅਰ ਵੱਲੋਂ ਗੜਸ਼ੰਕਰ ਵਿੱਚ 100 ਔਰਤਾਂ ਨੂੰ ਮੁਫ਼ਤ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਈ.ਟੀ.ਆਈ. ਤਲਵਾੜਾ ਵਲੋਂ 130 ਨੌਜਵਾਨਾਂ ਨੂੰ ਵੈਲਡਰ, ਟਰੈਕਟਰ ਓਪਰੇਟਰ, ਕਾਰ ਵਾਸ਼ਰ ਅਤੇ ਅਸਿਸਟੈਂਟ ਟੈਕਨੀਸ਼ੀਅਨ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸੇ ਤਰਾਂ ਆਈ.ਆਈ.ਏ.ਈ. ਮੁਕੇਰੀਆਂ ਵਲੋਂ ਨੌਜਵਾਨਾਂ ਨੂੰ ਐਕਸਪੋਰਟ ਐਗਜ਼ੀਕਿਊਟਿਵ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਇਸੇ ਕੰਪਨੀ ਵਲੋਂ ਸੋਲਰ ਪੈਨਲ ਟੈਕਨੀਸ਼ੀਅਨ ਦੀ ਟ੍ਰੇਨਿੰਗ ਵੀ ਦਿੱਤੀ ਜਾ ਰਹੀ ਹੈ। ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਗਿਆਨਮ ਮਾਹਿਲਪੁਰ ਵੱਲੋਂ ਰਿਟੇਲ ਸੇਲਜ਼ ਐਸੋਸੀਏਟ, ਐਵਟੇਗ ਪ੍ਰਾਈਵੇਟ ਲਿਮਟਡ ਵਲੋਂ ਵੈਲਡਿੰਗ, ਅਸਿਸਟੈਂਟ ਇਲੈਕਟ੍ਰੀਸ਼ੀਅਨ, ਡਾਟਾ ਐਂਟਰੀ ਓਪਰੇਟਰ, ਸੀ.ਐਨ.ਸੀ. ਓਪਰੇਟਰ ਆਦਿ ਤੋਂ ਇਲਾਵਾ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਟੇਲਰਿੰਗ ਅਤੇ ਅਸਿਸਟੈਂਟ ਇਲੈਕਟ੍ਰੀਸ਼ੀਅਨ ਦੇ ਕੋਰਸ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਗਰਾਸ ਅਕੈਡਮੀ ਮੁਕੇਰੀਆਂ ਵਲੋਂ ਨੌਜਵਾਨਾਂ ਨੂੰ ਅਸਿਸਟੈਂਟ ਇਲੈਕਟ੍ਰੀਸ਼ੀਅਨ ਅਤੇ ਬਰਾਊਨ ਸ਼ੀਲਡ ਸਕਿਉਰਟੀ ਗੜਦੀਵਾਲਾ ਵਲੋਂ ਸੁਰੱਖਿਆ ਗਾਰਡਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ।। ਮੀਟਿੰਗ ਦੌਰਾਨ ਵੱਖ-ਵੱਖ ਟ੍ਰੇਨਿੰਗ ਪਾਰਟਨਰਜ਼ ਦੇ ਨੁਮਾਇੰਦੇ ਹਾਜ਼ਰ ਸਨ।


