- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
84 ਕਤਲੇਆਮ ਸੱਜਣ ਨੂੰ ਇਕ ਹੋਰ ਝਟਕਾ, ਵਾਰੰਟ ਜਾਰੀ
ਨਵੀਂ ਦਿੱਲੀ – 1984 ਦੇ ਸਿੱਖ ਵਿਰੋਧੀ ਦੰਗਾ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਜ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਵਿਰੁੱਧ ਵਾਰੰਟ ਜਾਰੀ ਕੀਤਾ ਹੈ| ਇਸ ਮਾਮਲੇ ਦੀ ਸੁਣਵਾਈ 28 ਜਨਵਰੀ ਨੂੰ ਹੋਵੇਗੀ ਅਤੇ ਸੱਜਣ ਨੂੰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ| ਹੇਠਲੀ ਅਦਾਲਤ ਵਿਚ ਚਲ ਰਹੇ ਇਸ ਦੂਜੇ ਮਾਮਲੇ ਵਿਚ ਤਿੰਨ ਵਿਅਕਤੀਆਂ ਸੱਜਣ ਕੁਮਾਰ, ਬ੍ਰਹਮਾਨੰਦ ਗੁਪਤਾ ਅਤੇ ਵੇਦ ਪ੍ਰਕਾਸ਼ ਤੇ ਦੰਗੇ ਭੜਕਾਉਣ ਅਤੇ ਹੱਤਿਆ ਦੇ ਦੋਸ਼ ਹਨ| ਇਨ੍ਹਾਂ ਸਾਰਿਆਂ ਤੇ ਇਹ ਦੋਸ਼ ਸੁਲਤਾਨਪੁਰੀ ਵਿਚ ਸੁਰਜੀਤ ਸਿੰਘ ਦੀ ਹੱਤਿਆ ਦੇ ਸਬੰਧ ਵਿਚ ਲਾਏ ਗਏ ਹਨ| ਜ਼ਿਲ੍ਹਾ ਜੱਜ ਪੂਨਮ ਨੇ ਸੱਜਣ ਦੀ ਪੇਸ਼ੀ ਨੂੰ ਲੈ ਕੇ ਇਹ ਵਾਰੰਟ ਉਦੋਂ ਜਾਰੀ ਕੀਤਾ, ਜਦੋਂ ਉਸ ਨੂੰ ਜੇਲ ਦੇ ਅਧਿਕਾਰੀ ਅੱਜ ਪੇਸ਼ ਨਹੀਂ ਕਰ ਸਕੇ| ਜਿਕਰਯੋਗ ਹੈ ਕਿ ਦਿੱਲੀ ਹਾਈ ਕੋਰਟ ਵਲੋਂ ਉਮਰ ਕੈਦ ਦੀ ਸਜ਼ਾ ਪ੍ਰਾਪਤ 73 ਸਾਲਾ ਸੱਜਣ ਕੁਮਾਰ ਦਿੱਲੀ ਦੀ ਮੰਡੋਲੀ ਜੇਲ ਵਿੱਚ ਬੰਦ ਹੈ| ਦਸਬੰਰ 2018 ਵਿੱਚ ਉਸ ਨੂੰ ਸਿੱਖ ਵਿਰੋਧੀ ਦੰਗੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ| ਇਹ ਦੰਗੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦੇ ਸਿੱਖ ਸਕਿਓਰਿਟੀ ਗਾਰਡ ਵਲੋਂ 31 ਅਕਤੂਬਰ 1984 ਨੂੰ ਹੱਤਿਆ ਕੀਤੇ ਜਾਣ ਤੋਂ ਬਾਅਦ ਭੜਕੇ ਸਨ|


