- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਾਭਾ ਵਿਖੇ ਮਨਾਇਆ ਜਾਵੇਗਾ 69ਵਾਂ ਸੂਬਾ ਪੱਧਰੀ ਵਣ ਮਹਾਂਉਤਸਵ: ਸਾਧੂ ਸਿੰਘ ਧਰਮਸੋਤ
‘ਘਰ-ਘਰ ਹਰਿਆਲੀ’ ਮੁਹਿੰਮ ਤਹਿਤ ਹੁਣ ਤੱਕ 15 ਲੱਖ ਤੋਂ ਵੱਧ ਬੂਟੇ ਲਾਏ ਗਏ
ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ 69ਵਾਂ ਸੂਬਾ ਪੱਧਰੀ ਵਣ ਮਹਾਂਉਤਸਵ ਨਾਭਾ, ਜ਼ਿਲ੍ਹਾ ਪਟਿਆਲਾ ਵਿਖੇ 28 ਜੁਲਾਈ ਨੂੰ ਮਨਾਇਆ ਜਾਵੇਗਾ, ਜਿਸਦਾ ਉਦਘਾਟਨ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਬੂਟਾ ਲਾ ਕੇ ਕਰਨਗੇ। ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਵਣ ਮਹਾਂਉਤਸਵ ਮਨਾਉਣ ਦਾ ਉਦੇਸ਼ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ‘ਚ ਹਰਿਆਲੀ ਅਤੇ ਵਣਾਂ ਹੇਠ ਦੇ ਰਕਬਾ ਵਧਾਉਣ ਲਈ ਚਾਲੂ ਸਾਲ 2018-2019 ਦੌਰਾਨ 10 ਹਜ਼ਾਰ ਏਕੜ ਰਕਬੇ ‘ਤੇ ਬੂਟੇ ਲਾਉਣ ਦੀ ਯੋਜਨਾ ਹੈ ਅਤੇ ‘ਘਰ-ਘਰ ਹਰਿਆਲੀ’ ਮੁਹਿੰਮ ਤਹਿਤ ਹੁਣ ਤੱਕ 15 ਲੱਖ ਤੋਂ ਵੱਧ ਬੂਟੇ ਵਣਾਂ, ਸਰਕਾਰੀ, ਗੈਰ-ਸਰਕਾਰੀ ਸੰਸਥਾਵਾਂ, ਪਿੰਡਾਂ, ਘਰਾਂ ਅਤੇ ਕਿਸਾਨਾਂ ਵਲੋਂ ਲਗਾਏ ਜਾ ਚੁੱਕੇ ਹਨ।ਸ. ਧਰਮਸੋਤ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜੰਗਲਾਤ ਵਿਭਾਗ ਕਦਮ-ਦਰ ਕਦਮ ਅੱਗੇ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ‘ਚ ਹਰਿਆਲੀ ਵਧਾਉਣ ਲਈ ਵੱਖ-ਵੱਖ ਜ਼ਿਲ੍ਹਿਆਂ ‘ਚ ਝੁੱਗੀ-ਝੌਂਪੜੀ ਅਤੇ ਪੱਛੜੇ ਖੇਤਰਾਂ ਦੀ ਪਛਾਣ ਕਰਕੇ ਉੱਥੇ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਚਲਾÀਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਤਹਿਤ 50 ਹਜ਼ਾਰ ਬੂਟੇ ਲਾਏ ਜਾਣਗੇ। ਜੰਗਲਾਤ ਮੰਤਰੀ ਨੇ ਦੱਸਿਆ ਕਿ ਵਿਭਾਗ ਵਲੋਂ ਸ਼ੁਰੂ ਕੀਤੀ ਗਈ ‘ਆਈ-ਹਰਿਆਲੀ’ ਐਪ ਨੂੰ ਹੁਣ ਤੱਕ ਸੂਬੇ ਦੇ 2 ਲੱਖ 70 ਹਜ਼ਾਰ ਨਾਗਰਿਕ ਆਪਣੇ ਐਂਡਰਾਇਡ ਫੋਨਾਂ ਰਾਹੀਂ ਡਾਊਨਲੋਡ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹ ਐਪ ਰਾਹੀਂ ਹੁਣ ਤੱਕ 8 ਲੱਖ ਬੂਟੇ ਸਬੰਧਤਾਂ ਨੂੰ ਮੁਹੱਈਆ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਐਪਲ ਆਈ ਫੋਨ ਵਰਤ ਰਹੇ ਸੂਬੇ ਦੇ ਨਾਗਰਿਕਾਂ ਲਈ ‘ਆਈ.ਓ.ਐਸ. ਐਪ’ ਜਲਦ ਹੀ ਲਾਂਚ ਕੀਤੀ ਜਾਵੇਗੀ ਤਾਂ ਜੋ ਉਹ ਵੀ ‘ਆਈ ਹਰਿਆਲੀ’ ਐਪ ਡਾਊਨਲੋਡ ਕਰਕੇ ਆਪਣੀ ਪਸੰਦ ਦੇ ਬੂਟੇ ਬੁੱਕ ਕਰ ਸਕਣ ਅਤੇ ਹਰਿਆਲੀ ਵਧਾਉਣ ‘ਚ ਆਪਣਾ ਯੋਗਦਾਨ ਪਾ ਸਕਣ। ਸ. ਧਰਮਸੋਤ ਨੇ ਦੱਸਿਆ ਕਿ ਫਾਰੈਸਟ ਸਰਵੇ ਆਫ ਇੰਡੀਆ-2017 ਦੀ ਰਿਪੋਰਟ ਅਨੁਸਾਰ ਪੰਜਾਬ ‘ਚ ਵਣਾਂ ਅਤੇ ਵਣਾਂ ਤੋਂ ਬਾਹਰ ਰੁੱਖਾਂ ਹੇਠ 35, 583 ਏਕੜ ਦੇ ਰਕਬੇ ਦਾ ਵਾਧਾ ਦਰਜ਼ ਕੀਤਾ ਗਿਆ ਹੈ ਜੋਕਿ ਖ਼ੁਸ਼ੀ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਜੰਗਲਾਤ ਵਿਭਾਗ ਵਲੋਂ ਲੋਕਾਂ ਨੂੰ ਬੂਟੇ ਲਾਉਣ ਲਈ ਪ੍ਰੇਰਿਤ ਕਰਨ ਹਿੱਤ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਤੱਕ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਨੇ ਆਮ ਲੋਕਾਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ, ਈਕੋ ਤੇ ਯੂਥ ਕਲੱਬਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਮਨੁੱਖਤਾ ਦੇ ਭਲਾਈ ਵਾਲੇ ਇਸ ਕਾਰਜ ‘ਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।


