- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੋਨੀ ਵੱਲੋਂ ਮੈਰੀਟੋਰੀਅਸ ਸਕੂਲਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ
ਨਤੀਜੇ ਸੁਧਾਰਨ ਲਈ ਪ੍ਰਿੰਸੀਪਲਾਂ ਨੂੰ ਚੇਤਾਵਨੀ
ਚੰਡੀਗੜ੍ਹ – ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ।ਇਸ ਦੌਰਾਨ ਉਨ੍ਹਾਂ ਸਮੂਹ ਮੈਰੀਟੋਰੀਅਸ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਉਨ੍ਹਾਂ ਨੂੰ 100 ਫੀਸਦੀ ਨਤੀਜੇ ਚਾਹੀਦੇ ਹਨ ਅਤੇ ਜੇ ਨਤੀਜੇ 100 ਫੀਸਦੀ ਨਾ ਆਏ ਤਾਂ ਇਸ ਲਈ ਸਬੰਧਤ ਸਕੂਲ ਦੇ ਪ੍ਰਿੰਸੀਪਲ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।ਇਸ ਤੈਅਸ਼ੁਦਾ ਟੀਚੇ ਦੀ ਪ੍ਰਾਪਤੀ ਲਈ ਪ੍ਰਿੰਸੀਪਲ ਕੰਮ ਕਰਨ। ਸਿੱਖਿਆ ਮੰਤਰੀ ਓ.ਪੀ. ਸੋਨੀ ਦੀ ਪ੍ਰਧਾਨਗੀ ਹੇਠ ਅੱਜ ਇਥੇ ਮੈਰੀਟੋਰੀਅਸ ਸਕੂਲਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਪ੍ਰਿੰਸੀਪਲਾਂ ਨਾਲ ਮੀਟਿੰਗ ਕੀਤੀ ਗਈ।ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਪਿਛਲੇ ਵਿੱਦਿਅਕ ਸਾਲ ਦੌਰਾਨ 5981 ਸੀ ਜੋ ਇਸ ਵਿਦਿਅਕ ਵਰ੍ਹੇ ਦੌਰਾਨ 6600 ਹੋ ਗਈ ਹੈ ਅਤੇ ਅਗਲੇ ਵਿਦਿਅਕ ਵਰ੍ਹੇ ਦੌਰਾਨ ਇਹ ਸੰਖਿਆ ਵਧ ਕੇ 8000 ਹੋ ਜਾਵੇਗੀ।ਸਿੱਖਿਆ ਮੰਤਰੀ ਨੇ ਕਿਹਾ ਕਿ ਮੈਰੀਟੋਰੀਅਸ ਸਕੂਲ਼ਾਂ ਵਿੱਚ 136 ਦੇ ਲਗਭਗ ਲੈਕਚਰਾਰ ਨਿਯੁਕਤ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀਆਂ 17 ਕਾਮਰਸ ਲੈਕਚਰਾਰਾਂ ਦੀਆਂ ਅਸਾਮੀਆਂ ਉਤੇ ਨਿਯੁਕਤੀ ਹਾਈ ਕੋਰਟ ਦੇ ਫੈਸਲੇ ਮੁਤਾਬਿਕ ਕਰ ਦਿੱਤੀ ਜਾਵੇਗੀ। ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਇਸ ਸਾਲ ਇੱਕ ਸਕੂਲ ਤੋਂ ਦੂਜੇ ਸਕੂਲ ਵਿੱਚ ਜਿਹੜੇ ਵਿਦਿਆਰਥੀ ਮਾਈਗ੍ਰੇਟ ਹੋਏ ਸਨ ਉਹਨਾਂ ਦੀ ਗਿਣਤੀ ਬਹੁਤ ਘੱਟ ਹੈ। ਟੀਚਿੰਗ ਤੇ ਨਾਨ ਟੀਚਿੰਗ ਅਮਲੇ ਦੀਆਂ ਬਦਲੀਆਂ ਦੀ ਨੀਤੀ ਨੂੰ ਵੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ।ਇਨ੍ਹਾਂ ਸਕੂਲਾਂ ਦਾ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ ਲਈ ਸਿੱਖਿਆ ਵਿਭਾਗ ਦੇ 5 ਪ੍ਰਿੰਸੀਪਲ ਡੈਪੂਟੇਸ਼ਨ ਤੇ ਭੇਜੇ ਗਏ ਹਨ। ਇਨ੍ਹਾਂ ਮੈਰੀਟੋਰੀਅਸ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਨ-ਲਾਇਨ ਕੋਚਿੰਗ ਸਬੰਧੀ ਵੀ ਸਮੀਖਿਆ ਕੀਤੀ ਗਈ ਤੇ ਹਦਾਇਤ ਕੀਤੀ ਗਈ ਹੈ ਕਿ ਇਸ ਸਬੰਧੀ ਮੈਰੀਟੋਰੀਅਸ ਸਕੂਲਾਂ ਦੇ ਸਬੰਧਿਤ ਪ੍ਰਿੰਸੀਪਲ ਜੇ ਆਨ-ਲਾਇਨ ਕੋਚਿੰਗ ਸੁਵਿਧਾ ਤੋਂ ਸੰਤੁਸ਼ਟ ਨਹੀਂ ਹਨ ਤਾਂ ਉਹ ਨਵੀਂ ਟੈਂਡਰ ਪ੍ਰਕਿਰਿਆ ਨਿਯਮਾਂ ਅਨੁਸਾਰ ਕਰਕੇ ਪ੍ਰਬੰਧ ਕਰ ਸਕਦੇ ਹਨ ਇਸ ਮੌਕੇ ਜਾਣਕਾਰੀ ਦਿੱਤੀ ਗਈ ਕਿ ਮੈਰੀਟੋਰੀਅਸ ਸਕੂਲਾਂ ਦੀ ਕੰਟੀਜੈਂਸੀ/ਮੈਂਟੇਨੈਂਸ਼ ਰਾਸ਼ੀ ਨੂੰ 20000 ਤੋਂ ਵਧਾ ਕੇ 2 ਲੱਖ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ਼-ਨਾਲ਼ ਮੈਰੀਟੋਰੀਅਸ ਸਕੂਲਾਂ ਵਿੱਚ ਸੋਲਰ ਪੈਨਲ ਵੀ ਲਗਾਏ ਜਾਣਗੇ ਅਤੇ ਮੈਰੀਟੋਰੀਅਸ ਸਕੂਲਾਂ ਦੇ ਮੈੱਸ ਸਬੰਧੀ ਨਵੰਬਰ 2018 ਤੱਕ ਦੀਆਂ ਅਦਾਇਗੀਆਂ ਜਾਰੀ ਕਰ ਦਿੱਤੀਆਂ ਜਾਣਗੀਆਂ। ਇਹ ਵੀ ਫੈਸਲਾ ਲਿਆ ਗਿਆ ਹੈ ਕਿ ਤਲਵਾੜਾ ਅਤੇ ਗੁਰਦਾਸਪੁਰ ਦੇ ਮੈਰੀਟੋਰੀਅਸ ਸਕੂਲਾਂ ਦੀ ਉਸਾਰੀ ਦਾ ਕੰਮ ਜਲਦੀ ਪੂਰਾ ਕਰ ਲਿਆ ਜਾਵੇਗਾ।ਸਿੱਖਿਆ ਮੰਤਰੀ ਨੇ ਫੰਡ ਜਾਰੀ ਕਰਨ ਸਬੰਧੀ ਵਿੱਤ ਸਕੱਤਰ ਨਾਲ ਵੀ ਗੱਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਅਤੇ ਪ੍ਰਸ਼ਾਂਤ ਕੁਮਾਰ ਗੋਇਲ ਹਾਜ਼ਰ ਸਨ।


