ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ

ਐਸ ਏ ਐਸ ਨਗਰ – ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਮੌਕੇ ਫੇਜ਼ 8 ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਅਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ ਜਿਸ ਉਪਰੰਤ ਕੀਰਤਨੀ ਜਥਿਆਂ ਵੱਲੋਂ ਸ਼ਬਦ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ| ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਧਾਰਮਿਕ ਸਮਾਗਮ ਵਿੱਚ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਹਰਸਿਮਰਨ ਸਿੰਘ ਚੰਦੂਮਾਜਰਾ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਹਾਜ਼ਰੀ ਲਗਵਾਈ| ਇਸ ਮੌਕੇ ਐਸ.ਜੀ.ਪੀ.ਸੀ. ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਵੱਲੋਂ ਕੈਪਟਨ ਸਿੱਧੂ, ਜਥੇਦਾਰ ਕੁੰਭੜਾ ਅਤੇ ਹਰਸਿਮਰਨ ਸਿੰਘ ਚੰਦੂਮਾਜਰਾ ਨੂੰ ਸਿਰੋਪਾ ਭੇਂਟ ਕਰਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ| ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਕੁੰਭੜਾ ਨੇ ਕਿਹਾ ਕਿ ਸਾਨੂੰ ਸਭ ਨੂੰ ਮਿਲ ਕੇ ਅੰਗਰੇਜ਼ਾਂ ਦੇ ਰਾਜ ਵਿੱਚ ਮਹੰਤਾਂ ਤੋਂ ਕਬਜ਼ਾ ਛੁਡਵਾ ਕੇ ਕੁਰਬਾਨੀਆਂ ਨਾਲ ਬਣੇ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨਾ ਚਾਹੀਦਾ ਹੈ| ਇਸ ਮੌਕੇ ਕਰਤਾਰ ਸਿੰਘ ਤਸਿੰਬਲੀ, ਸੁਰਿੰਦਰ ਸਿੰਘ ਕਲੇਰ, ਕਮਲਜੀਤ ਸਿੰਘ ਰੂਬੀ, ਹਰਮਨਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਸ਼ਹਿਰੀ, ਕੁਲਦੀਪ ਕੌਰ ਕੰਗ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਇਸਤਰੀ ਵਿੰਗ, ਬਲਜਿੰਦਰ ਕੌਰ ਸੈਦਪੁਰ ਜ਼ਿਲ੍ਹਾ ਪ੍ਰਧਾਨ ਦਿਹਾਤੀ, ਬੀਬੀ ਮਨਮੋਹਨ ਕੌਰ, ਬੀਬੀ ਸਤਵੰਤ ਕੌਰ ਜੌਹਲ, ਬੀਬੀ ਕਸ਼ਮੀਰ ਕੌਰ, ਸੰਤੋਖ ਸਿੰਘ, ਡਾ. ਮੇਜਰ ਸਿੰਘ, ਹਰਪਾਲ ਸਿੰਘ ਬਰਾੜ, ਸੁਰਿੰਦਰ ਸਿੰਘ ਰੋਡਾ, ਗੁਰਮੀਤ ਸਿੰਘ ਸ਼ਾਮਪੁਰ, ਬਲਜੀਤ ਸਿੰਘ ਜਗਤਪੁਰਾ, ਬਲਵਿੰਦਰ ਸਿੰਘ ਲਖਨੌਰ, ਹਰਿੰਦਰ ਸਿੰਘ ਪੱਤੋਂ, ਪ੍ਰਦੀਪ ਭਾਰਜ, ਅਰਜਨ ਸਿੰਘ ਸ਼ੇਰਗਿੱਲ, ਆਰ.ਪੀ. ਸ਼ਰਮਾ, ਫੂਲਰਾਜ ਸਿੰਘ, ਸੁਖਦੇਵ ਸਿੰਘ ਪਟਵਾਰੀ, ਪਰਮਿੰਦਰ ਸਿੰਘ ਸੋਹਾਣਾ, ਕਮਲਜੀਤ ਕੌਰ, ਜਸਵੀਰ ਕੌਰ ਅਤਲੀ, ਗੁਰਮੀਤ ਕੌਰ, ਰਜਿੰਦਰ ਕੌਰ ਕੁੰਭੜਾ, ਰਮਨਪ੍ਰੀਤ ਕੌਰ ਕੁੰਭੜਾ, ਪਰਮਿੰਦਰ ਸਿੰਘ ਤਸਿੰਬਲੀ, ਅਰੁਣ ਗੋਇਲ, ਜਸਪਾਲ ਸਿੰਘ ਮਟੌਰ, ਹਰਮੇਸ਼ ਸਿੰਘ ਕੁੰਭੜਾ, ਅਵਤਾਰ ਸਿੰਘ ਮੌਲੀ, ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ ਸੋਨੀ, ਮਨਜੀਤ ਸਿੰਘ ਮਾਨ, ਅਮਨਦੀਪ ਸਿੰਘ ਅਬਿਆਣਾ, ਜਸਵੀਰ ਸਿੰਘ ਜੱਸੀ ਕੁਰੜਾ, ਗੁਰਪਾਲ ਸਿੰਘ ਮੋਟੇਮਾਜਰਾ, ਹਰਚੇਤ ਸਿੰਘ, ਹਰਸੰਗਤ ਸਿੰਘ, ਬਲਵੰਤ ਸਿੰਘ ਪਾਲੀਆ ਆਦਿ ਵੀ ਹਾਜ਼ਰ ਸਨ|

VIA PUNJAB