- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦਾ ਫੈਸਲਾ
ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਵੀ ਕੀਤਾ ਅਦਾਲਤ ਦੇ ਫੈਸਲੇ ਦਾ ਸਵਾਗਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਸਮੇਤ ਸ਼੍ਰੋਮਣੀ ਕਮੇਟੀ ਦੇ ਹੋਰ ਅਧਿਕਾਰੀਆਂ ਨੇ ਵੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜਾ ਦਾ ਸਵਾਗਤ ਕਰਦਿਆਂ ਇਸ ਫੈਸਲੇ ਲਈ ਨਿਆਂ ਪ੍ਰਣਾਲੀ ਦਾ ਧੰਨਵਾਦ ਕੀਤਾ ਹੈ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕਿਹਾ ਕਿ ਅਦਾਲਤ ਵੱਲੋਂ ਸੁਣਾਈ ਗਈ ਇਹ ਸਜਾ ਇੱਕ ਮਾਮਲੇ ਨਾਲ ਸਬੰਧ ਰੱਖਦੀ ਹੈ ਜਦਕਿ ਦਿੱਲੀ ਵਿਚ ਹਜਾਰਾਂ ਦੀ ਗਿਣਤੀ ਵਿਚ ਕੀਤੇ ਸਿੱਖਾਂ ਦੇ ਕਤਲੇਆਮ ਲਈ ਵੀ ਸੱਜਣ ਕੁਮਾਰ ਅਤੇ ਹੋਰ ਦੋਸ਼ੀ ਹਨ। ਉਨ੍ਹਾਂ ਮੰਗ ਕੀਤੀ ਕਿ ਸਿੱਖ ਕਤਲੇਆਮ ਦੇ ਸਾਰੇ ਹੀ ਦੋਸ਼ੀਆਂ ਨੂੰ ਮੌਤ ਦੀ ਸਜਾ ਦਿੱਤੀ ਜਾਵੇ ਅਤੇ ਜਿਸ ਤਰ੍ਹਾਂ ਸਿੱਖਾਂ ਨੂੰ ਕੋਹ ਕੋਹ ਕੇ ਮਾਰਿਆਂ ਗਿਆ ਸੀ ਉਹੋ ਜਿਹਾ ਹੀ ਹਸ਼ਰ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਦਾ ਵੀ ਹੋਣਾ ਚਾਹੀਦਾ ਹੈ।


