- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਵਾਜ਼ ਵਿਰੁੱਧ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਚ ਫੈਸਲਾ 24 ਦਸੰਬਰ ਨੂੰ
ਇਸਲਾਮਾਬਾਦ – ਪਾਕਿਸਤਾਨ ਦੀ ਇਕ ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਵਿਰੁੱਧ ਭ੍ਰਿਸ਼ਟਾਚਾਰ ਦੇ ਬਾਕੀ ਦੋ ਮਾਮਲਿਆਂ ਵਿਚ ਫੈਸਲਾ 24 ਦਸੰਬਰ ਨੂੰ ਸੁਣਾਏਗੀ। ਇਸਲਾਮਾਬਾਦ ਦੀ ਜਵਾਬਦੇਹੀ ਅਦਾਲਤ ਦੇ ਜੱਜ ਮੁਹੰਮਦ ਅਰਸ਼ਦ ਮਲਿਕ ਨੇ 68 ਸਾਲਾ ਸ਼ਰੀਫ ਵਿਰੁੱਧ ਫਲੈਗਸ਼ਿਪ ਇਨਵੈਸਟਮੈਂਟ ਅਤੇ ਅਲ-ਅਜ਼ੀਜ਼ੀਆ ਮਾਮਲਿਆਂ ਦੀ ਸੁਣਵਾਈ ਪੂਰੀ ਹੋਣ ਦੇ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅਦਾਲਤ 24 ਦਸੰਬਰ ਨੂੰ ਫੈਸਲਾ ਸੁਣਾਏਗੀ ਜੋ ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਸ਼ਰੀਫ ਵਿਰੁੱਧ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਨੂੰ ਨਿਪਟਾਉਣ ਲਈ ਸੁਪਰੀਮ ਕੋਰਟ ਵੱਲੋਂ ਤੈਅ ਕੀਤੀ ਗਈ ਸਮੇਂ ਸੀਮਾ ਹੈ। ਸ਼ਰੀਫ ਜੇ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਨੁੰ 14 ਸਾਲ ਦੀ ਜੇਲ ਦੀ ਸਜ਼ਾ ਸੁਣਾਈ ਜਾ ਸਕਦੀ ਹੈ। ਜਵਾਬਦੇਹੀ ਅਦਾਲਤ ਨੇ ਅਗਸਤ 2017 ਵਿਚ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਦੀ ਜਾਇਦਾਦ ਰੱਖਣ ਦੇ ਮਾਮਲੇ ਵਿਚ ਸ਼ਰੀਫ ਨੂੰ ਦੋਸ਼ੀ ਠਹਿਰਾਇਆ ਸੀ। ਜੱਜ ਨੇ ਇਹ ਵੀ ਕਿਹਾ ਕਿ ਅਦਾਲਤ, ਸੁਪਰੀਮ ਕੋਰਟ ਵੱਲੋਂ ਤੈਅ ਕੀਤੀ ਗਈ 24 ਦਸੰਬਰ ਦੀ ਸਮੇਂ ਸੀਮਾ ਦਾ ਪਾਲਨ ਕਰਨ ਲਈ ਮਜਬੂਰ ਹੈ। ਸੁਪਰੀਮ ਕੋਰਟ ਦੇ ਇਕ ਆਦੇਸ਼ ਦੇ ਬਾਅਦ 8 ਸਤੰਬਰ 2017 ਨੂੰ ਰਾਸ਼ਟਰੀ ਜਵਾਬਦੇਹੀ ਬਿਊਰੋ ਨੇ ਅਵੈਨਫੀਲਡ ਪ੍ਰਾਪਰਟੀਜ਼, ਫਲੈਗਸ਼ਿਪ ਇਨਵੈਸਟਮੈਂਟ ਅਤੇ ਅਲ-ਅਜ਼ੀਜ਼ੀਆ ਸਟੀਲ ਮਿੱਲਜ਼ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਸੁਪਰੀਮ ਕੋਰਟ ਨੇ ਸ਼ੁਰੂਆਤ ਵਿਚ ਮਾਮਲਿਆਂ ਦੇ ਨਿਪਟਾਰੇ ਲਈ 6 ਮਹੀਨੇ ਦੀ ਸਮੇਂ ਸੀਮਾ ਤੈਅ ਕੀਤੀ ਸੀ ਪਰ ਬਾਅਦ ਵਿਚ ਜਵਾਬਦੇਹੀ ਅਦਾਲਤ ਦੀ ਅਪੀਲ ‘ਤੇ ਇਸ ਮਿਆਦ ਨੂੰ 8 ਵਾਰੀ ਵਧਾਇਆ ਗਿਆ।


