- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਦੇ ਵਿਸ਼ੇਸ਼ ਸ਼ਾਂਤੀਦੂਤ ਨੇ ਪਾਕਿ ਫੌਜ ਮੁਖੀ ਨਾਲ ਕੀਤੀ ਮੁਲਾਕਾਤ
ਇਸਲਾਮਾਬਾਦ – ਅਫਗਾਨਿਸਤਾਨ ‘ਚ ਅਮਰੀਕਾ ਦੇ ਵਿਸ਼ੇਸ਼ ਸ਼ਾਂਤੀਦੂਤ ਜ਼ਲਮੇ ਖਲੀਲਜ਼ਾਦ ਨੇ ਬੁੱਧਵਾਰ ਨੂੰ ਪਾਕਿਸਤਾਨ ਦੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਦੋਹਾਂ ਨੇ ਖੇਤਰੀ ਸੁਰੱਖਿਆ ਅਤੇ ਯੁੱਧ ਨਾਲ ਤਬਾਹ ਹੋਏ ਦੇਸ਼ ਵਿਚ ਸ਼ਾਂਤੀ ਪ੍ਰਕਿਰਿਆ ‘ਤੇ ਗੱਲਬਾਤ ਕੀਤੀ। ਇਸ ਤੋਂ ਕੁਝ ਦਿਨ ਪਹਿਲਾਂ ਹੀ ਸੰਯੁਕਤ ਅਰਬ ਅਮੀਰਾਤ ਵਿਚ ਉਨ੍ਹਾਂ ਨੇ ਤਾਲਿਬਾਨ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕੀਤੀ ਸੀ।ਅਮਰੀਕਾ ਅਤੇ ਤਾਲਿਬਾਨ ਦੇ ਪ੍ਰਤੀਨਿਧੀਆਂ ਵਿਚਕਾਰ ਇਸ ਹਫਤੇ ਆਬੂ ਧਾਬੀ ਵਿਚ ਗੱਲਬਾਤ ਹੋਈ ਸੀ। ਇਸ ਗੱਲਬਾਤ ਵਿਚ ਪਾਕਿਸਤਾਨ, ਸੰਯਕੁਤ ਅਰਬ ਅਮੀਰਾਤ ਅਤੇ ਸਾਊਦੀ ਅਰਬ ਦੇ ਅਧਿਕਾਰੀ ਵੀ ਮੌਜੂਦ ਸਨ। ਕਤਰ ਵਿਚ ਖਲੀਲਜ਼ਾਦ ਨੇ ਤਾਲਿਬਾਨ ਦੇ ਨੇਤਾਵਾਂ ਨਾਲ ਦੋ ਦੌਰ ਦੀ ਵਾਰਤਾ ਕੀਤੀ। ਇਸ ਮਗਰੋਂ ਨਵੇਂ ਦੌਰ ਦੀ ਗੱਲਬਾਤ ਹੋਈ। ਫੌਜ ਦੇ ਬੁਲਾਰੇ ਮੇਜਰ ਜਨਰਲ ਆਸਿਫ ਗਫੂਰ ਨੇ ਟਵੀਟ ਕੀਤਾ,” ਬੈਠਕ ਵਿਚ ਖੇਤਰੀ ਸੁਰੱਖਿਆ ਅਤੇ ਅਫਗਾਨ ਸ਼ਾਂਤੀ ਪ੍ਰਕਿਰਿਆ ‘ਤੇ ਚਰਚਾ ਹੋਈ।” ਗਫੂਰ ਨੇ ਕਿਹਾ,”ਯਾਤਰਾ ‘ਤੇ ਆਏ ਪਤਵੰਤਿਆਂ ਨੇ ਅਫਗਾਨਿਸਤਾਨ ਸ਼ਾਂਤੀ ਪ੍ਰਕਿਰਿਆ ਵਿਚ ਪਾਕਿਸਤਾਨ ਦੀਆਂ ਕੋਸ਼ਿਸ਼ਾਂ ਦੀ ਪ੍ਰਸ਼ੰਸਾ ਕੀਤੀ।


