- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੱਜਣ ਕੁਮਾਰ ਦੀ ਪਟੀਸ਼ਨ ਖ਼ਾਰਿਜ
31 ਤੱਕ ਆਤਮ ਸਮਰਪਣ ਕਰਨ ਦੇ ਹੁਕਮ
ਨਵੀਂ ਦਿਲੀ – ਦਿਲੀ ਹਾਈਕੋਰਟ ਨੇ ਸਾਬਕਾ ਕਾਂਗਰਸ ਆਗੂ ਸਜਣ ਕੁਮਾਰ ਵਲੋਂ ਦਾਇਰ ਆਤਮ ਸਮਰਪਣ ਕਰਨ ਲਈ ਸਮਾਂ ਵਧਾਉਣ ਦੀ ਪਟੀਸ਼ਨ ਨੂੰ ਰਦ ਕਰ ਦਿਤਾ ਹੈ। ਇਸ ਹਫ਼ਤੇ ਦੇ ਸ਼ੁਰੂਆਤ ’ਚ 1984 ਦੇ ਸਿਖ ਕਤਲੇਆਮ ਮਾਮਲੇ ’ਚ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਸਜਣ ਕੁਮਾਰ ਨੇ ਆਤਮ ਸਮਰਪਣ ਲਈ ਸਮਾਂ ਸੀਮਾ ਵਧਾਉਣ ਦੀ ਮੰਗ ਕੀਤੀ ਸੀ, ਤਾਂ ਕਿ ਉਹ ਕੁਝ ਪਰਿਵਾਰਕ ਮਾਮਲਿਆਂ ਨੂੰ ਨਿਪਟਾ ਸਕੇ। ਜਜ ਐਸ. ਮੁਰਲੀਧਰ ਅਤੇ ਵਿਨੋਦ ਗੋਇਲ ਦੇ ਬੈਂਚ ਨੇ ਉਨ੍ਹਾਂ ਨੂੰ 31 ਦਸੰਬਰ ਤਕ ਆਤਮ ਸਮਰਪਣ ਕਰਨ ਦਾ ਆਦੇਸ਼ ਦਿੱਤਾ ਸੀ। ਸਜਣ ਕੁਮਾਰ ਨੇ ਖੁਦ ਨੂੰ ਨਿਰਦੋਸ਼ ਹੋਣ ਦਾ ਦਾਅਵਾ ਕਰਦੇ ਹੋਏ ਆਦਲਤ ਤੋਂ ਆਤਮ ਸਮਰਪਣ ਕਰਨ ਲਈ 30 ਦਿਨਾਂ ਦਾ ਸਮਾਂ ਦੇਣ ਦੀ ਅਪੀਲ ਕੀਤੀ ਸੀ, ਜਿਸ ’ਚ ਉਨ੍ਹਾਂ ਆਪਣੇ ਕੁਝ ਸੰਪਤੀ ਨਾਲ ਜੁੜੇ ਮਾਮਲੇ ਨਿਪਟਾ ਸਕੇ ਅਤੇ ਆਪਣੇ ਕਰੀਬੀ ਸਬੰਧੀਆਂ ਨਾਲ ਮਿਲ ਸਕੇ।


