- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖੁੱਲੇ ਨਮਕ-ਮਸਾਲਿਆਂ ਦੀ ਵਿਕਰੀ ‘ਤੇ ਰੋਕ
ਚੰਡੀਗੜ – ਪੰਜਾਬ ਦੇ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਕਮਿਸ਼ਨਰੇਟ ਨੇ ਫੂਡ ਸੇਫਟੀ ਟੀਮਾਂ ਨੂੰ ਸੂਬੇ ਭਰ ਵਿੱਚ ਖੁੱਲੇ ਮਸਾਲਿਆਂ ਅਤੇ ਨਮਕ ਦੀ ਵਿਕਰੀ ਰੋਕਣ ਦਾ ਆਦੇਸ਼ ਦਿੱਤਾ। ਫੂਡ ਸੇਫਟੀ ਕਮਿਸ਼ਨਰ ਸ੍ਰੀ ਕੇ. ਐਸ. ਪਨੂੰ ਨੇ ਦੱਸਿਆ ਕਿ ਫੂਡ ਸੇਫਟੀ ਐਂਡ ਸਟੈਂਡਰਡਜ਼ (ਵਿਕਰੀ ‘ਤੇ ਰੋਕਥਾਮ ਅਤੇ ਪਾਬੰਦੀਆਂ) ਰੈਗੂਲੇਸ਼ਨ, 2006 ਦੇ ਨਿਯਮ 2.3.14 ਦੇ ਅਨੁਸਾਰ, ਕੋਈ ਵੀ ਵਿਅਕਤੀ “ਬਿਨਾਂ ਪੈਕਿੰਗ” ਦੇ ਪੀਸੇ ਹੋਏ ਮਸਾਲੇ ਨਹੀਂ ਵੇਚ ਸਕਦਾ। ਇਹਨਾਂ ਨਿਯਮਾਂ ਅਨੁਸਾਰ, ਸਿਰਫ਼ ਸਹੀ ਢੰਗ ਨਾਲ ਪੈਕ ਕੀਤੇ ਅਤੇ ਲੇਬਲ ਲਗਾਏ ਮਸਾਲਿਆਂ ਨੂੰ ਹੀ ਵੇਚਿਆ ਜਾ ਸਕਦਾ ਹੈ। ਇਸ ਲਈ ਸਾਰੀਆਂ ਟੀਮਾਂ ਨੂੰ ਚੌਕਸ ਰਹਿਣ ਲਈ ਨਿਰਦੇਸ਼ ਦਿੱਤੇ ਗਏ ਅਤੇ ਉਹਨਾਂ ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਖੁੱਲੇ ਅਤੇ ਬਿਨਾਂ ਪੈਕਿੰਗ ਦੇ ਮਸਾਲੇ ਅਤੇ ਲੂਣ ਨਾ ਵੇਚਣਾ ਯਕੀਨੀ ਬਣਾਉਣ ਅਤੇ ਦੋਸ਼ੀਆਂ ਖਿਲਾਫ਼ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਤਹਿਤ ਬਣਦੀ ਕਾਰਵਾਈ ਕਰਨ ਲਈ ਕਿਹਾ।ਸ੍ਰੀ ਪਨੂੰ ਨੇ ਕਿਹਾ ਕਿ ਹਰ ਭਾਰਤੀ ਰਸੋਈ ਵਿੱਚ ਮਸਾਲੇ ਬਹੁਤ ਮਹੱਤਵ ਰੱਖਦੇ ਹਨ ਪਰ ਉਨਾਂ ਦੀ ਦਿੱਖ ਨੂੰ ਆਕਰਸ਼ਿਤ ਬਣਾਉਣ ਅਤੇ ਵਜ਼ਨ ਨੂੰ ਵਧਾਉਣ ਲਈ, ਪੀਸੇ ਹੋਏ ਮਸਾਲਿਆਂ ਵਿੱਚ ਨਕਲੀ ਰੰਗ, ਸਟਾਰਚ, ਚਾਕ ਪਾਊਡਰ ਆਦਿ ਦੀ ਮਿਲਾਵਟ ਕੀਤੀ ਜਾਂਦੀ ਹੈ। ਮਿਲਾਵਟ ਵਾਲੇ ਮਸਾਲਿਆਂ ਦੀ ਖਪਤ ਨਾਲ ਚਮੜੀ ਰੋਗ, ਜਿਗਰ ਦੀਆਂ ਬਿਮਾਰੀਆਂ ਆਦਿ ਸਮੇਤ ਕਈ ਤਰਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਲਈ ਖੁਰਾਕ ਸੁਰੱਖਿਆ ਟੀਮਾਂ ਨੂੰ ਬਿਨਾਂ ਪੈਕਿੰਗ ਦੇ ਨਮਕ ਅਤੇ ਹੋਰ ਮਸਾਲਿਆਂ ਦੀ ਵਿਕਰੀ ਨੂੰ ਰੋਕਣ ਲਈ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ।


