- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਿਸ਼ਵਤ ਦੇ ਰੂਪ ਵਿਚ ਦੁਕਾਨਦਾਰ ਤੋਂ ਜਾਮਨੀ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਨੇ ਕੀਤਾ ਕਾਬੂ
ਚੰਡੀਗੜ – ਵਿਜੀਲੈਂਸ ਬਿਊਰੋ ਨੇ ਇਕ ਪ੍ਰਾਈਵੇਟ ਵਿਅਕਤੀ ਨੂੰ ਇਕ ਦੁਕਾਨਦਾਰ ਨੂੰ ਸੁਰਖਿਆ ਦੇ ਰੂਪ ਵਿਚ ਆਪਣਾ ਕਾਰੋਬਾਰ ਬਿਨਾ ਕਿਸੇ ਰੁਕਾਵਟ ਤੋਂ ਚਲਾਉਣ ਬਦਲੇ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਪ੍ਰਾਈਵੇਟ ਵਿਅਕਤੀ ਜਸਪ੍ਰੀਤ ਸਿੰਘ ਵਾਸੀ ਪਿੰਡ ਪੜੌਲ ਜਿਲਾ ਐਸ.ਏ.ਐਸ ਨਗਰ ਨੂੰ ਸ਼ਿਕਾਇਤਕਰਤਾ ਸੁਭਾਸ਼ ਸਿੰਘ ਵਾਸੀ ਪਿੰਡ ਨਵਾਂ ਗਾਓ, ਜਿਲਾ ਐਸ.ਏ.ਐਸ ਨਗਰ ਦੀ ਸ਼ਿਕਾਇਤ ‘ਤੇ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਹੈ।ਸ਼ਿਕਾਇਤ ਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਪ੍ਰਈਵੇਟ ਵਿਅਕਤੀ ਵਲੋਂ ਉਸ ਦੀ ਮਿਠਾਈ ਦੀ ਦੁਕਾਨ ਨੂੰ ਸਿਹਤ ਵਿਭਾਗ ਤੇ ਸਿਵਲ ਸਰਜਨ ਦਫਤਰ ਦੇ ਕਰਮਚਾਰੀਆਂ ਤੋਂ ਦੁਕਾਨ ਵਿਚ ਖਾਣ-ਪੀਣ ਦੀਆਂ ਵਸਤਾਂ ਦੇ ਨਮੂਨੇ ਲਿਜਾਉਣ ਤੋਂ ਰੋਕਣ ਅਤੇ ਆਪਣੇ ਕਾਰੋਬਾਰ ਨੂੰ ਬਿਨਾ ਕਿਸੇ ਸਰਕਾਰੀ ਰੋਕ ਰੁਕਾਵਟ ਤੋਂ ਚਲਾਉਣ ਦੀ ਜਾਮਨੀ ਦੇਣ 6000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 3,000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਾ੍ਰਈਵੇਟ ਵਿਅਕਤੀ ਜਸਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਸ.ਏ.ਐਸ ਨਗਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ ਅਤੇ ਇਸ ਮਾਮਲੇ ਵਿਚ ਸਿਹਤ ਵਿਭਾਗ ਜਾਂ ਸਿਵਲ ਸਰਜਨ ਦਫਤਰ ਮੋਹਾਲੀ ਦੇ ਕਿਸੇ ਕਰਮਚਾਰੀ ਦੀ ਭੂਮਿਕਾ ਹੋਣ ਸਬੰਧੀ ਜਾਂਚ ਜਾਰੀ ਹੈ।


