- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੋਹਲੀ-ਪੇਨ ਵਿਚਾਲੇ ਬਹਿਸ ਦਾਇਰੇ ਚ ਸੀ ਹਸੀ
ਮੈਲਬੋਰਨ- ਸਾਬਕਾ ਆਸਟਰੇਲੀਆਈ ਬੱਲੇਬਾਜ਼ ਮਾਈਕਲ ਹਸੀ ਨੇ ਭਾਵੇਂ ਹੀ ਮੌਜੂਦਾ ਟੈਸਟ ਲੜੀ ਦੌਰਾਨ ਵਿਰਾਟ ਕੋਹਲੀ ਦੇ ਜਸ਼ਨ ਮਨਾਉਣ ਦੇ ਤਰੀਕੇ ਦੀ ਆਲੋਚਨਾ ਕੀਤੀ ਹੋਵੇ ਪਰ ਉਸ ਦਾ ਮੰਨਣਾ ਹੈ ਕਿ ਭਾਰਤੀ ਕਪਤਾਨ ਤੇ ਉਸ ਦੇ ਹਮਅਹੁਦਾ ਟਿਮ ਪੇਨ ਨੇ ਬਹਿਸ ਦੌਰਾਨ ਦਾਇਰਾ ਨਹੀਂ ਪਾਰ ਕੀਤਾ। ਪਰਥ ‘ਚ ਦੂਜੇ ਟੈਸਟ ਮੈਚ ਦੌਰਾਨ ਆਸਟਰੇਲੀਆਈ ਵਿਕਟ ਡਿਗਣ ‘ਤੇ ਕੋਹਲੀ ਦੇ ਜਸ਼ਨ ਮਨਾਉਣ ਦੇ ਤਰੀਕੇ ‘ਤੇ ਹਸੀ ਨੇ ਕਿਹਾ ਸੀ ਕਿ ਭਾਰਤੀ ਕਪਤਾਨ ਕੰਟੋਰਲ ਤੋਂ ਬਾਹਰ ਹੈ ਪਰ ਉਸੇ ਟੈਸਟ ਮੈਚ ਵਿਚ ਕੋਹਲੀ ਤੇ ਪੇਨ ਵਿਚਾਲੇ ਬਹਿਸ ਬਾਰੇ ਹਸੀ ਨੇ ਕਿਹਾ, ”ਇਹ ਦਾਇਰੇ ਤੋਂ ਬਾਹਰ ਨਹੀਂ ਗਈ। ਉਹ ਹਮਲਾਵਰ ਨਹੀਂ ਸਨ। ਉਨ੍ਹਾਂ ਨੇ ਇਤਰਾਜ਼ਯੋਗ ਸ਼ਬਦਾਂ ਦਾ ਇਸਤੇਮਾਲ ਨਹੀਂ ਕੀਤਾ। ਇਹ ਸਖਤ ਲੜੀ ਹੈ ਤੇ ਤੁਸੀਂ ਕੁਝ ਅਲੱਗ ਤਰ੍ਹਾਂ ਦੀਆਂ ਗੱਲਾਂ ਸੁਣਨ ਦੀ ਉਮੀਦ ਰੱਖਦੇ ਹੋ।


