- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਕ੍ਰਿਸਮਿਸ ਦੀ ਵਧਾਈ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕ੍ਰਿਸਮਿਸ ਦੇ ਸ਼ੁੱਭ ਮੌਕੇ ‘ਤੇ ਪੰਜਾਬ ਵਾਸੀਆਂ ਖਾਸ ਕਰਕੇ ਈਸਾਈ ਭਾਈਚਾਰੇ ਨੂੰ ਨਿੱਘੀ ਵਧਾਈ ਦਿੰਦਿਆਂ ਅਸਹਿਣਸ਼ੀਲਤਾ ਅਤੇ ਫਿਰਕੂ ਨਫ਼ਰਤ ਤੋਂ ਉਪਰ ਉਠ ਕੇ ਭਾਈਚਾਰਕ ਸਾਂਝ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਹੈ।
ਕ੍ਰਿਸਮਿਸ ਦੀ ਪੂਰਵ ਸੰਧਿਆ ‘ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਦਾ ਸ਼ਾਂਤੀ, ਪਿਆਰ ਅਤੇ ਦਇਆ ਦਾ ਸੰਦੇਸ਼ ਦੁਨੀਆ ਭਰ ਦੇ ਲੋਕਾਂ ਦੀਆਂ ਜ਼ਿੰਦਗੀਆਂ ਰੁਸ਼ਨਾ ਰਿਹਾ ਹੈ ਅਤੇ ਇਹ ਸੰਦੇਸ਼ ਅੱਜ ਵੀ ਸਾਨੂੰ ਭਾਈਚਾਰਕ ਸਾਂਝ ਅਤੇ ਏਕਤਾ ਦਾ ਰਾਹ ਦਿਖਾਉਂਦਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਪ੍ਰਭੂ ਯਿਸੂ ਮਸੀਹ ਦੀ ਫਿਲਾਸਫੀ ਦੀ ਸਾਰਥਿਕਤਾ ਦਾ ਜ਼ਿਕਰ ਕਰਦਿਆਂ ਸਮੁੱਚੀ ਮਨੁੱਖਤਾ ਨੂੰ ਉਨਾਂ ਦੇ ਸਿਧਾਂਤਾਂ ‘ਤੇ ਪਹਿਰਾ ਦੇਣ ਦੀ ਅਪੀਲ ਕੀਤੀ ਹੈ। ਉਨਾਂ ਨੇ ਪ੍ਰਭੂ ਯਿਸੂ ਮਸੀਹ ਦੇ ਆਦਰਸ਼ਾਂ ‘ਤੇ ਲੋਕਾਂ ਨੂੰ ਚੱਲਣ ਅਤੇ ਆਪਣੇ ਆਪ ਨੂੰ ਮੁੜ ਸਮਰਪਿਤ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਇਸ ਤਿਉਹਾਰ ਨੂੰ ਰਲ-ਮਿਲ ਕੇ ਰਵਾਇਤੀ ਉਤਸ਼ਾਹ ਤੇ ਜੋਸ਼ ਨਾਲ ਮਨਾਉਣ ਦਾ ਸੱਦਾ ਦਿੱਤਾ ਤਾਂ ਕਿ ਸਮਾਜ ਵਿੱਚ ਸਾਂਝੀਵਾਲਤਾ ਰਾਹੀਂ ‘ਅਨੇਕਤਾ ਵਿੱਚ ਏਕਤਾ’ ਦੇ ਸਿਧਾਂਤ ਨੂੰ ਉਜਾਗਰ ਕੀਤਾ ਸਕੇ।


