- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਗੌੜੇ ਐਨ.ਆਰ.ਆਈ. ਪਤੀਆਂ ਦੀ ਜ਼ਬਤ ਹੋਵੇਗੀ ਜਾਇਦਾਦ
ਨਵੀਂ ਦਿਲੀ – ਵਿਦੇਸ਼ ਮੰਤਰਾਲੇ ਭਗੌੜੇ ਐਨ. ਆਰ. ਆਈ. ਪਤੀਆਂ ਵਿਰੁਧ ਵਾਰੰਟ ਜਾਰੀ ਕਰਨ ਅਤੇ ਉਨ੍ਹਾਂ ਨੂੰ ਸੰਮਨ ਭੇਜਣ ਲਈ ਇਕ ਪੋਰਟਲ ਤਿਆਰ ਕਰ ਰਿਹਾ ਹੈ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸ਼ੁਕਰਵਾਰ ਨੂੰ ਕਿਹਾ ਕਿ ਜੇਕਰ ਦੋਸ਼ੀ ਨੇ ਇਸ ਦਾ ਜਵਾਬ ਨਹੀਂ ਦਿਤਾ ਤਾਂ ਉਸ ਨੂੰ ਲੋੜੀਂਦਾ ਅਪਰਾਧੀ ਕਰਾਰ ਦਿਤਾ ਜਾਵੇਗਾ ਅਤੇ ਉਸ ਦੀ ਜਾਇਦਾਦ ਜ਼ਬਤ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪੋਰਟਲ ਦੇ ਆਉਣ ਦੇ ਨਾਲ ਹੀ ਦੰਡ ਕੋਡ ‘ਚ ਸੋਧ ਕਰਨ ਦੀ ਲੋੜ ਹੈ।ਇਸ ਸੋਧ ਤੋਂ ਬਾਅਦ ਜ਼ਿਲ੍ਹਾ ਅਧਿਕਾਰੀ ਪੋਰਟਲ ‘ਤੇ ਅਪਲੋਡ ਕੀਤੇ ਗਏ ਸੰਮਨ ਅਤੇ ਵਾਰੰਟ ਨੂੰ ‘ਤਾਮੀਲ ਕੀਤਾ ਗਿਆ‘ ਮੰਨਦੇ ਹੋਏ ਸਵੀਕਾਰ ਕਰਾਂਗੇ।


