- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਹਿਬਜਾਦੇ ਯਾਦਗਾਰੀ ਮਾਰਚ ਦਾ ਆਯੋਜਨ
ਐਸ ਏ ਐਸ ਨਗਰ – ਗੁਰਦੁਆਰਾ ਸਾਚਾ ਧੰਨੁ ਸਾਹਿਬ ਫੇਜ਼ 3ਬੀ 1 ਤੋਂ ਅੱਜ ਮਾਤਾ ਗੁਜਰ ਕੌਰ, ਚਾਰ ਸਾਹਿਬਜਾਦਿਆਂ ਅਤੇ ਸਮੂਹ ਸਿੰਘ ਸਿੰਘਣੀਆਂ ਦੀ ਸ਼ਹਾਦਤ ਨੂੰ ਸਮਰਪਿਤ ਸਾਹਿਬਜਾਦੇ ਯਾਦਗਾਰੀ ਮਾਰਚ ਕੱਢਿਆ ਗਿਆ| ਗੁਰਦੁਆਰਾ ਸਾਚਾ ਧੰਨ ਸਾਹਿਬ ਵਿਖੇ ਸਵੇਰੇ ਵੇਲੇ ਅਰਦਾਸ ਕਰਨ ਉਪਰੰਤ ਇਹ ਮਾਰਚ ਸ਼ੁਰੂ ਹੋਇਆ| ਇਸ ਮਾਰਚ ਵਿੱਚ ਵੱਖ ਵੱਖ ਸਕੂਲਾਂ ਦੇ ਬੱਚੇ, ਵੱਖ ਵੱਖ ਕੀਰਤਨ ਮੰਡਲੀਆਂ ਹਿੱਸਾ ਲੈ ਰਹੀਆਂ ਸਨ| ਬਾਬਾ ਦੀਪ ਸਿੰਘ ਗਤਕਾ ਟੀਮ ਦੇ ਮੈਂਬਰ ਗਤਕੇ ਦੇ ਜੌਹਰ ਦਿਖਾ ਰਹੇ ਸਨ| ਅਰਦਾਸ ਮੌਕੇ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ ਐਸ ਡੀ ਬੀਬੀ ਲਖਵਿੰਦਰ ਕੌਰ ਗਰਚਾ, ਅਕਾਲੀ ਦਲ ਸ਼ਹਿਰੀ ਦੇ ਜਿਲ੍ਹਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਜਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਸ੍ਰ. ਹਰਮਨਪ੍ਰੀਤ ਸਿੰਘ ਪ੍ਰਿੰਸ, ਕੌਂਸਲਰ ਸ੍ਰ. ਕੁਲਜੀਤ ਸਿੰਘ ਬੇਦੀ, ਦਸ਼ਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਸ੍ਰ. ਮਨਜੀਤ ਸਿੰਘ ਮਾਨ, ਵਪਾਰ ਮੰਡਲ ਮੁਹਾਲੀ ਦੇ ਚੇਅਰਮੈਨ ਸ੍ਰ. ਕੁਲਵੰਤ ਸਿੰਘ ਚੌਧਰੀ, ਸ੍ਰ. ਬਲਵਿੰਦਰ ਸਿੰਘ, ਸ੍ਰ. ਸਤਨਾਮ ਸਿੰਘ, ਸ੍ਰ. ਇਕਬਾਲ ਸਿੰਘ ਭਾਨ, ਸ੍ਰ. ਪਰਮਜੀਤ ਸਿੰਘ (ਪ੍ਰਿੰਸ ਜਵੈਲਰ) ਅਤੇ ਹੋਰ ਸੰਗਤਾਂ ਮੌਜੂਦ ਸਨ| ਇਸ ਮੌਕੇ ਗੁਰਦੁਆਰਾ ਸਾਚਾ ਧੰਨੁ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਗਿੱਲ ਨੇ ਦਸਿਆ ਕਿ ਇਹ ਮਾਰਚ ਗੁਰਦੁਆਰਾ ਸਾਚਾ ਧੰਨੁ ਤੋਂ ਗੁਰਦੁਆਰਾ ਅੰਬ ਸਾਹਿਬ ਹੁੰਦਾ ਹੋਇਆ ਫੇਜ਼ 11 ਵਿਖੇ ਜਾ ਕੇ ਸਮਾਪਤ ਹੋਵੇਗਾ|


