- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਦਾ ਸਿਵਲ ਸਰਜਨ ਤਲਬ
ਰਾਜਿੰਦਰਾ ਹਸਪਤਾਲ ਦੇ ਵਾਰਡ ਵਿੱਚੋਂ ਔਰਤ ਨੂੰ ਨਵਜੰਮੇ ਬੱਚੇ ਸਮੇਤ ਬਾਹਰ ਕੱਢਣ ਦਾ ਮਾਮਲਾ
ਚੰਡੀਗੜ੍ਹ – ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚੋਂ ਇਕ ਔਰਤ ਨੂੰ ਜਣੇਪੇ ਤੋਂ ਤੁਰੰਤ ਬਾਅਦ ਵਾਰਡ ਤੋਂ ਬਾਹਰ ਕਰ ਦੇਣ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਪਟਿਆਲਾ ਦੇ ਸਿਵਲ ਸਰਜਨ ਸਮੇਤ ਹੋਰ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਚੇਅਰਪਰਸਨ ਨੇ ਆਖਿਆ ਕਿ ਇਹ ਮਾਮਲਾ ਕਾਫ਼ੀ ਗੰਭੀਰ ਹੈ, ਜਿਸ ਤੋਂ ਹਸਪਤਾਲ ਪ੍ਰਬੰਧਕਾਂ ਦੀ ਉਦਾਸੀਨਤਾ ਦਾ ਪਤਾ ਚਲਦਾ ਹੈ। ਉਨ੍ਹਾਂ ਸਿਵਲ ਸਰਜਨ ਹਰੀਸ਼ ਮਲਹੋਤਰਾ ਤੋਂ ਇਲਾਵਾ ਰਾਜਿੰਦਰਾ ਹਸਪਤਾਲ ਦੀ ਮੈਡੀਕਲ ਸੁਪਰਡੈਂਟ ਡਾ. ਅਨੀਤਾ ਗੁਪਤਾ ਤੇ ਇਸ ਮਾਮਲੇ ਨਾਲ ਸਬੰਧਤ ਡਾਕਟਰ ਨੂੰ ਵੀ 7 ਅਗਸਤ ਨੂੰ ਆਪਣੇ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਆਖਿਆ ਹੈ। ਉਨ੍ਹਾਂ ਇਸ ਮਾਮਲੇ ਵਿੱਚ ਹਸਪਤਾਲ ਪ੍ਰਬੰਧਕਾਂ ਵੱਲੋਂ ਕੀਤੀ ਕਾਰਵਾਈ ਦੀ ਵੀ ਰਿਪੋਰਟ ਮੰਗੀ ਹੈ।ਜ਼ਿਕਰਯੋਗ ਹੈ ਕਿ ਰਾਜਪੁਰਾ ਦੇ ਇਕ ਪਰਵਾਸੀ ਪਰਿਵਾਰ ਦੀ ਔਰਤ ਦਾ ਬੀਤੇ ਦਿਨੀਂ ਰਾਜਿੰਦਰਾ ਹਸਪਤਾਲ ਵਿੱਚ ਜਣੇਪਾ ਹੋਇਆ ਸੀ। ਜਣੇਪੇ ਤੋਂ ਬਾਅਦ ਔਰਤ ਨੂੰ ਰਾਤ ਸਾਢੇ 8:30 ਵਜੇ ਵਾਰਡ ਤੋਂ ਬਾਹਰ ਕੱਢ ਦਿੱਤਾ ਗਿਆ ਕਿਉਂਕਿ ਹਸਪਤਾਲ ਵਿੱਚ ਕੋਈ ਬੈÎੱਡ ਉਪਲਬਧ ਨਹੀਂ ਸੀ। ਇਹ ਔਰਤ ਆਪਣੇ ਨਵਜੰਮੇ ਬੱਚੇ ਨਾਲ ਸਾਰੀ ਰਾਤ ਹਸਪਤਾਲ ਦੇ ਵਰਾਂਡੇ ਵਿੱਚ ਹੀ ਪਈ ਰਹੀ।


