- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੀਆਂ ਮੰਡੀਆਂ ਸਹੂਲਤਾਂ ਦੇ ਮਾਮਲੇ ’ਚ ਦੇਸ਼ ’ਚੋਂ ਅੱਵਲ : ਮੁੱਖ ਮੰਤਰੀ ਮਨੋਹਰ ਲਾਲ
ਚੰਡੀਗੜ੍ਹ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਦੀ ਮੰਡੀਆਂ ਸਹੂਲਤਾਂ ਦੇ ਮਾਮਲੇ ਵਿਚ ਦੇਸ਼ ਦੀ ਹੋਰ ਮੰਡੀਆਂ ਵਿਚ ਸਭ ਤੋਂ ਅਵਲ ਹਨ, ਹਰਿਆਣਾ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਵਿਚ ਸੂਬੇ ਦੀ ਸਾਰੀ 108 ਮੰਡੀਆਂ ਦੀ ਕਾਰਜ ਪ੍ਰਣਾਲੀ ਨੂੰ ਬਿਹਤਰ ਬਣਾਇਆ ਗਿਆ ਹੈ ਤਾਂ ਜੋ ਕਿਸਾਨਾਂ ਨੁੰ ਕਿਸੇ ਤਰਾਂ ਦੀ ਮੁਸ਼ਕਲ ਨਾ ਆਵੇ। ਮੁਖ ਮੰਤਰੀ ਮਨੋਹਰ ਲਾਲ ਅਜ ਕਰਨਾਲ ਦੀ ਨਵੀਂ ਅਨਾਜ ਮੰਡੀ ਵਿਚ ਕਰਨਾਲ ਰਾਇਸ ਮਿਲ ਐਸੋਸਿਏਸ਼ਨ ਦੇ ਪ੍ਰਧਾਨ ਵਿਨੋਦ ਗੋਇਲ ਵਲੋਂ ਆਯੋਜਿਤ ਸਵਾਗਤ ਪ੍ਰੋਗ੍ਰਾਮ ਵਿਚ ਬੋਲ ਰਹੇ ਸਨ। ਮੁਖ ਮੰਤਰੀ ਨੇ ਇਸ ਮੌਕੇ ‘ਤੇ ਆੜਤੀਆਂ ਤੇ ਰਾਇਸ ਮਿਲਰਸ ਤੇ ਡੀਲਰ ਐਸੋਸਿਏਸ਼ਨ ਦੀ ਮੰਗਾਂ ਨੁੰ ਗੰਭੀਰਤਾ ਨਾਲ ਸੁਣਿਆ ਅਤੇ ਜਾਂਚ ਦੇ ਬਾਅਦ ਹਰ ਸੰਭਵ ਪੂਰਾ ਕਰਨ ਦਾ ਭਰੋਸਾ ਦਿਤਾ।


