- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦਾਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਸੈਕਟਰ 25 ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਛੇਵੇਂ ਦਿਨ ਵੀ ਜਾਰੀ
ਅਨੁਸੂਚਿਤ ਜਾਤੀਆਂ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਪੀੜਤ ਪਰਿਵਾਰਾਂ ਦੇ ਉਪਰ ਹੋ ਰਹੇ ਅੱਤਿਆਚਾਰਾਂ ਪ੍ਰਤੀ ਖਾਮੋਸ਼ —- ਕੈਂਥ
ਚੰਡੀਗੜ੍ਹ – ਕੈਪਟਨ ਸਰਕਾਰ ਦੇ ਅਨੁਸੂਚਿਤ ਜਾਤੀਆਂ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਪੀੜਤ ਪਰਿਵਾਰਾਂ ਦੇ ਉਪਰ ਹੋ ਰਹੇ ਅੱਤਿਆਚਾਰਾਂ,ਧੱਕੇਸ਼ਾਹੀ, ਗੁੰਡਾਗਰਦੀ ਅਤੇ ਦਹਿਸ਼ਤ ਦੇ ਖਿਲਾਫ਼ ਖੜ੍ਹੇ ਨਾ ਹੋਕੇ, ਮੌਕਾਪ੍ਰਸਤੀ ਦੀ ਰਾਜਨੀਤੀ ਕਰ ਰਹੇ ਹਨ।ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਕਾਂਗਰਸ ਪਾਰਟੀ ,ਆਮ ਆਦਮੀ ਪਾਰਟੀ ਅਤੇ ਅਕਾਲੀ-ਭਾਜਪਾ ਗਠਜੋੜ ਦੇ ਵਿਧਾਇਕ ਮੌਕਾਪ੍ਰਸਤੀ ਦੀ ਸਿਆਸਤ ਕਰਕੇ ਅਨੁਸੂਚਿਤ ਜਾਤੀਆਂ ਧੋਖਾ ਨਾਲ ਕਰ ਰਹੇ ਹਨ।ਸ੍ਰ ਕੈਂਥ ਨੇ ਦੱਸਿਆ ਕਿ ਜਦੋਂ ਤੱਕ ਅਨੁਸੂਚਿਤ ਜਾਤੀ ਦੇ ਪੀੜਤ ਪ੍ਰੀਵਾਰਾਂ ਦੇ ਖਿਲਾਫ਼ ਝੂਠੀਆਂ ਐਫਆਈਆਰ ਦਰਜ ਰੱਦ ਨਹੀਂ ਹੁੰਦੀਆਂ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਨਹੀਂ ਹੁੰਦੀ ਉਦੋਂ ਤੱਕ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਵੱਲੋਂ ਨਿਰਦੋਸ਼ ਪੀੜਤ ਪਰਿਵਾਰਾਂ ਦੇ ਲਈ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਜਾਰੀ ਰਹੇਗੀ। ਇਨਸਾਫ਼ਪੰਸਦ ਜੱਥੇਬੰਦੀਆਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਸ੍ਰ ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਵਿੱਚ ਜਾਤੀ ਵਿਤਕਰੇ, ਦਹਿਸ਼ਤ ਅਤੇ ਗੁੰਡਾਗਰਦੀ ਨੂੰ ਬੰਦ ਕਰਵਾਉਣ ਲਈ ਅਨੁਸੂਚਿਤ ਜਾਤੀਆਂ ਦੀਆਂ ਜੱਥੇਬੰਦੀਆਂ ਨੂੰ ਲਾਮਬੰਦ ਹੋਣਾ ਚਾਹੀਦਾ ਹੈ ਤਾਂ ਜੋ ਪੀੜਤ ਪਰਿਵਾਰਾਂ ਨੂੰ ਨਿਆਂ ਦਿਵਾਇਆ ਜਾਵੇ।


