- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਣੀਪਤ, ਗੁਰੂਗ੍ਰਾਮ ਤੇ ਕਰਨਾਲ ਵਿਚ ਲੱਗਣਗੇ ਨਵੇਂ ਸਮਾਰਟ ਮੀਟਰ – ਮੁੱਖ ਮੰਤਰੀ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਬਿਜਲੀ ਨਿਗਮਾਂ ਵਿਚ ਨਿਰੰਤਰ ਕੀਤੇ ਜਾ ਰਹੇ ਬਿਜਲੀ ਸੁਧਾਰਾਂ ਦੇ ਮੱਦੇਨਜਰ ਅੱਜ ਸੇ ਵਿਚ ਨਿਗਮਾਂ ਵੱਲੋਂ 10 ਲੱਖ ਸਮਾਰਟ ਮੀਟਰ ਲਗਾਉਣ ਦਾ ਐਲਾਨ ਕੀਤਾ ਹੈ| ਇਸ ਦੇ ਪਹਿਲੇ ਪੜਾਅ ਵਿਚ ਕਰਨਾਲ ਅਤੇ ਗੁਰੂਗ੍ਰਾਮ ਵਿਚ ਸਮਾਰਟ ਮੀਟਰ ਦਾ ਕੰਮ ਸ਼ੁਰੂ ਕੀਤਾ ਗਿਆ ਹੈ| ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਜਿਨਾ ਦੇ ਕੋਲ ਬਿਜਲੀ ਵਿਭਾਗ ਦਾ ਪ੍ਰਭਾਰ ਵੀ ਹੈਠ ਨੇ ਪਿਂਛਲੇ ਚਾਰ ਸਾਲਾਂ ਵਿਚ ਬਿਜਲੀ ਸੁਧਾਰ ਅਤੇ ਵਿਭਾਗ ਦੀ ਉਪਲੱਬਧੀਆਂ ਦੀ ਜਾਣਕਾਰੀ ਦੇਣ ਲਈ ਬੁਲਾਏ ਗਏ ਇਕ ਪੱਤਰਕਾਰ ਸਮੇਲਨ ਨੂੰ ਸੰਬੋਧਿਤ ਕਰਦੇ ਹੋਏ ਦਿੱਤੀ|ਉਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਏਕੀਕ੍ਰਿਤ ਬਜਲੀ ਸੁਧਾਰ ਯੋਜਨਾ ਦੇ ਤਹਿਤ 47 ਸ਼ਹਿਰਾਂ ਦੀ ਬਿਜਲੀ ਵਿਵਸਥਾ ਵਿਚ ਸੁਧਾਰ ਲਿਆਉਣ ਲਈ 390.59 ਕਰੋੜ ਰੁਪਏ ਦੀ ਪਰਿਯੋਜਨਾਵਾਂ ਨੂੰ ਮੰਜੂਰੀ ਦਿੱਤੀ ਗਈ ਹੈ| ਇਸ ਯੋਜਨਾ ਦੇ ਤਹਿਤ ਨਗੇਂ 33 ਕੇ.ਵੀ ਸਬ ਸਟੇਸ਼ਨ, 11 ਕੇ.ਵੀ. ਨਵੇਂ ਫ਼ੀਡਰ, ਡਿਸਟ੍ਰਪਬਿਯੂਸ਼ਨ ਟ੍ਰਾਂਸਫ਼ਾਰਮਰ ਅਤੇ ਮੌਜੂਦਾ ਟ੍ਰਾਂਸਫ਼ਾਰਮਰਾਂ ਦੀ ਸਮਰੱਥਾ ਵਿਚ ਵਾਧਾ ਕੀਤਾ ਜਾਵੇਗਾ|ਇਸ ਮੌਕੇ ‘ਤੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮੀਡੀਆ ਸਲਾਹਕਾਰ ਰਾਜੀਵ ਜੈਨ, ਬਿਜਲੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਪੀ.ਕੇ. ਮਹਾਪਾਤਰਾ, ਬਿਜਲੀ ਨਿਗਮਾਂ ਦੇ ਚੇਅਰਮੈਨ ਅਤੇ ਪ੍ਰਬੰਧ ਨਿਦੇਸ਼ਕ ਸ਼ਤਰੂਜੀਤ ਕਪੂਰ, ਸੂਚਨਾ, ਜਨ ਸੰਪਰਕ ਵਿਭਾਗ ਦੇ ਮਹਾਨਿਦੇਸ਼ਕ ਸਮੀਰ ਪਾਲ ਸਰੋ ਤੋਂ ਇਲਾਵਾ ਬਿਜਲੀ ਨਿਗਮਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ|


