- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੈਕਸੀਕੋ ‘ਚ ਗੋਲੀਬਾਰੀ, ਪੁਲਸ ਅਧਿਕਾਰੀ ਸਮੇਤ 5 ਦੀ ਮੌਤ
ਮੈਕਸੀਕੋ ਸਿਟੀ – ਉੱਤਰੀ ਅਮਰੀਕਾ ਦੇ ਦੱਖਣੀ ਹਿੱਸੇ ‘ਚ ਸਥਿਤ ਮੈਕਸੀਕੋ ਦੀ ਕੈਨਕਨ ਬੀਚ ‘ਤੇ ਸ਼ੁੱਕਰਵਾਰ ਨੂੰ ਪੁਲਸ ਅਤੇ ਬੰਦੂਕਧਾਰੀਆਂ ਵਿਚਕਾਰ ਹੋਈ ਗੋਲੀਬਾਰੀ ‘ਚ ਇਕ ਪੁਲਸ ਅਧਿਕਾਰੀ ਸਮੇਤ 5 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਕਿੰਵਟਾਨਾ ਸ਼ਹਿਰ ਦੇ ਸਰਕਾਰੀ ਸੂਤਰਾਂ ਨੇ ਦੱਸਿਆ ਕਿ ਸਥਾਨਕ ਸਮੇਂ ਮੁਤਾਬਕ ਸ਼ੁੱਕਰਵਾਰ ਸ਼ਾਮ 8.44 ਵਜੇ ਬੰਦੂਕਧਾਰੀਆਂ ਅਤੇ ਪੁਲਸ ਵਿਚਕਾਰ ਗੋਲੀਬਾਰੀ ਹੋਈ। ਸੂਤਰਾਂ ਵਲੋਂ ਇਸ ਗੱਲ ਦਾ ਖੰਡਨ ਕੀਤਾ ਗਿਆ ਹੈ ਕਿ ਘਟਨਾ ਕਿਸੇ ਰੈਸਟੋਰੈਂਟ ‘ਚ ਵਾਪਰੀ। ਉਨ੍ਹਾਂ ਕਿਹਾ,”ਸਥਾਨਕ ਮੀਡੀਆ ‘ਚ ਰਿਪੋਰਟ ਸੀ ਕਿ ਬੀਚ ‘ਤੇ ਬਣੇ ਕਿਸੇ ਰੈਸਟੋਰੈਂਟ ‘ਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ ਜਦ ਕਿ ਸੱਚਾਈ ਇਹ ਹੈ ਕਿ ਘਟਨਾ ਬੀਚ ਦੇ ਨੇੜਲੇ ਇਲਾਕੇ ‘ਚ ਵਾਪਰੀ। ਸੂਤਰਾਂ ਮੁਤਾਬਕ ਪੁਲਸ ਅਤੇ ਸਮੁੰਦਰੀ ਫੌਜ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੈਕਸੀਕੋ ਅਜਿਹੇ ਦੇਸ਼ਾਂ ‘ਚ ਸ਼ਾਮਲ ਹੈ ਜਿੱਥੇ ਦੁਨੀਆ ਦੇ ਸਭ ਤੋਂ ਵਧੇਰੇ ਲੋਕ ਛੁੱਟੀਆਂ ਮਨਾਉਣ ਲਈ ਜਾਂਦੇ ਹਨ। ਕੈਨਕਨ ਦੇ ਦੱਖਣ ‘ਚ ਇਤਿਹਾਸਕ ਬੰਦਰਗਾਹ ਹੈ, ਜੋ ਸੈਲਾਨੀਆਂ ਦੀ ਖਾਸ ਪਸੰਦ ਹੈ।


