- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਸਰਕਾਰ ਦੀ ਨਵੀਂ ਖੇਡ ਨੀਤੀ ਨਾਲ ਸੂਬੇ ਦੇ ਖਿਡਾਰੀਆਂ ਨੂੰ ਪ੍ਰੋਤਸਾਹਨ ਮਿਲਿਆ : ਮੁੱਖ ਮੰਤਰੀ
ਚੰਡੀਗੜ – ਹਰਿਆਣਾ ਸਰਕਾਰ ਦੀ ਨਵੀਂ ਖੇਡ ਨੀਤੀ ਨਾਲ ਸੂਬੇ ਦੇ ਨੌਜੁਆਨਾਂ ਨੂੰ ਖੇਡਾਂ ਦੇ ਪ੍ਰਤੀ ਭਰਪੂਰ ਪ੍ਰੋਤਸਾਹਨ ਮਿਲਿਆ ਹੈ। ਨਵੀਂ ਖੇਡ ਨੀਤੀ ਵਿਚ ਵਧੀਆ ਖਿਡਾਰੀਆਂ ਨੂੰ ਨਗਦ ਇਨਾਮ ਦੇ ਨਾਲ-ਨਾਲ ਨੌਕਰੀ ਦੇਣ ਦੀ ਵਿਵਸਥਾ ਕੀਤੀ ਗਈ ਹੈ। ਇਸ ਦਾ ਨਤੀਜਾ ਹੈ ਕਿ ਹਰਿਆਣਾ ਦੇਸ਼ ਵਿਚ ਖੇਡਾਂ ਦਾ ਹੱਬ ਵਜੋਂ ਵਿਕਸਿਤ ਹੋਇਆ ਹੈ। ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਇਹ ਗਲ ਅਜ ਕੌਮਾਂਤਰੀ ਯੂਨੀਵਰਸਿਟੀ ਖੇਡ ਦਿਵਸ ਦੇ ਮੌਕੇ ਮਹਾਰਿਸ਼ੀ ਦਯਾਨੰਦ ਯੂਨੀਵਰਸਿਟੀ, ਰੋਹਤਕ ਵਿਚ ਆਯੋਜਿਤ ਪ੍ਰੋਗ੍ਰਾਮ ਵਿਚ ਬਤੌਰ ਮੁਖ ਮਹਿਮਾਨ ਆਪਣੇ ਸੰਬੋਧਨ ਵਿਚ ਕਹੀ। ਉਨਾਂ ਕਿਹਾ ਕਿ ਕੌਮਾਂਤਰੀ ਪਧਰ ‘ਤੇ ਆਯੋਜਿਤ ਖੇਡ ਮੁਕਾਬਿਲਆਂ ਵਿਚ ਸੂਬੇ ਦੇ ਖਿਡਾਰੀਆਂ ਨੇ ਤਮਗਾ ਜਿਤ ਕੇ ਦੇਸ਼ ਤੇ ਸੂਬੇ ਦਾ ਮਾਣ ਵਧਾਇਆ ਹੈ? ਮੁਖ ਮੰਤਰੀ ਨੇ ਮਹਾਰਿਸ਼ੀ ਦਯਾਨੰਦ ਯੂਨੀਵਰਸਿਟੀ ਵਿਚ ਖੇਡਾਂ ਤੇ ਮਨੁਖੀ ਵਿਕਾਸ ਦੀ ਸਹੂਲਤਾਂ ਵਿਚ ਵਾਧਾ ਕਰਦੇ ਹੋਏ ਲਗਭਗ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਤਿੰਨ ਪ੍ਰੋਜੈਕਟਾਂ ਦਾ ਨੀਂਹ ਪਥਰ ਰਖਿਆ। ਮੁਖ ਮੰਤਰੀ ਮਨੋਹਰ ਲਾਲ ਨੇ ਸੂਬਾ ਵਾਸੀਆਂ ਤੇ ਹਾਜਿਰ ਖਿਡਾਰੀਆਂ ਨੂੰ ਨਵੇਂ ਸਾਲ ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਾਰਤ ਦੀ ਨੌਜੁਆਨ ਸ਼ਕਤੀ ਖੇਡਾਂ ਤੇ ਹੋਰ ਖੇਤਰਾਂ ਵਿਚ ਆਪਣਾ ਕੌਸ਼ਲ ਵਿਕਾਸ ਕਰ ਅਗੇ ਵਧੇ? ਭਾਰਤ ਦੀ ਨੌਜੁਆਨ ਸ਼ਕਤੀ 21ਵੀਂ ਸ਼ਤਾਬਦੀ ਵਿਚ ਦੁਨਿਆ ਦੀ ਅਗਵਾਈ ਕਰਨ ਦੀ ਸਮਰਥਾਂ ਰਖਦੀ ਹੈ।ਨੌਜੁਆਨ ਸ਼ਕਤੀ ਹਾਂ-ਪਖੀ ਤੇ ਰਚਨਾਤਮਕ ਸੋਚ ਨਾਲ ਖੇਡ, ਸਿਖਿਆ, ਕੌਸ਼ਲ ਵਿਕਾਸ ਦੇ ਖੇਤਰ ਵਿਚ ਅਗੇ ਵਧਦੇ ਹੋਏ ਸਮਾਜ ਤੇ ਦੇਸ਼ ਨਿਰਮਾਣ ਵਿਚ ਆਪਣੀ ਫੈਸਲਕੁਨ ਭੂਮਿਕਾ ਨਿਭਾਏਗਾ? ਸੂਬੇ ਸਰਕਾਰ ਇਸ ਦਿਸ਼ਾ ਵਿਚ ਨੌਜੁਆਨਾਂ ਨੂੰ ਹਰ ਤਰਾਂ ਨਾਲ ਪ੍ਰੋਤਸਾਹਿਤ ਕਰਨ ਨੂੰ ਤਿਆਰ ਹੈ।


