- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਫਗਾਨਿਸਤਾਨ ਵਿੱਚ ਰਾਸ਼ਟਰਪਤੀ ਦੀਆਂ ਚੋਣਾਂ ਮੁਲਤਵੀ
ਕਾਬੁਲ – ਅਫਗਾਨਿਸਤਾਨ ਦੇ ਚੋਣ ਵਿਭਾਗ ਨੇ 20 ਅਪ੍ਰੈਲ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਨੂੰ 20 ਜੁਲਾਈ ਤਕ ਮੁਲਤਵੀ ਕਰਨ ਦੀ ਘੋਸ਼ਣਾ ਕਰ ਦਿੱਤੀ ਹੈ| ਚੋਣ ਵਿਭਾਗ ਦੇ ਮੁਖੀ ਅਬਦੁਲ ਬਦੀ ਸਯਤ ਨੇ ਰਾਸ਼ਟਰਪਤੀ ਚੋਣਾਂ ਨੂੰ ਮੁਲਤਵੀ ਕਰਨ ਦੀ ਘੋਸ਼ਣਾ ਕੀਤੀ ਹੈ| ਉਨ੍ਹਾਂ ਨੇ ਅਕਤੂਬਰ ਵਿੱਚ ਸੰਸਦੀ ਚੋਣਾਂ ਦੌਰਾਨ ਤਾਲਿਬਾਨ ਨਾਲ ਸ਼ਾਂਤੀ ਸਮਝੌਤੇ ਦੀਆਂ ਤਿਆਰੀਆਂ ਦਾ ਹਵਾਲਾ ਦਿੰਦੇ ਹੋਏ ਰਾਸ਼ਟਰਪਤੀ ਚੋਣਾਂ ਨੂੰ ਮੁਲਤਵੀ ਕਰਨ ਐਲਾਨ ਕੀਤਾ| ਅਫਗਾਨਿਸਤਾਨ ਸਰਕਾਰ ਨੇ ਰਾਸ਼ਟਰਪਤੀ ਚੋਣਾਂ ਦੀ ਨਵੀਂ ਤਰੀਕ ਨੂੰ ਸਵੀਕਾਰ ਕਰ ਲਿਆ ਹੈ| ਅਫਗਾਨਿਸਤਾਨ ਵਿੱਚ ਰਾਸ਼ਟਰਪਤੀ ਚੋਣਾਂ ਲਈ ਨਾਮਜ਼ਦਗੀ ਦੀ ਸ਼ੁਰੂਆਤ 22 ਦਸੰਬਰ ਨੂੰ ਹੋ ਗਈ ਸੀ ਪਰ ਰਾਸ਼ਟਰਪਤੀ ਅਹੁਦੇ ਤੇ ਕਿਸੇ ਵੀ ਉਮੀਦਵਾਰ ਨੇ ਅਜੇ ਤਕ ਇਸ ਪ੍ਰਕਿਰਿਆ ਨੂੰ ਪੂਰਾ ਨਹੀਂ ਕੀਤਾ|


