- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਦਾ ਸਭ ਕੁਝ ਤਬਾਹ ਕਰ ਦੇਵਾਂਗੇ : ਈਰਾਨ
ਤਹਿਰਾਨ – ਈਰਾਨ ਅਤੇ ਅਮਰੀਕਾ ਵਿਚਾਲੇ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਹੁਣ ਈਰਾਨ ਦੀ ਵਿਸ਼ੇਸ਼ ਫੌਜ ਦੇ ਇਕ ਕਮਾਂਡਰ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਅਮਰੀਕਾ ਈਰਾਨ ‘ਤੇ ਹਮਲਾ ਕਰੇਗਾ ਤਾਂ ‘ਉਸਦਾ ਸਭ ਕੁਝ ਤਬਾਹ ਕਰ ਦੇਵਾਂਗੇ।’ ਈਰਾਨੀ ਨਿਊਜ਼ ਏਜੰਸੀ ਮੁਤਾਬਕ ਮੇਜਰ ਜਨਰਲ ਕਾਸਿਮ ਸੁਲੇਮਾਨੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਟਰੰਪ ਨੇ ਯੁੱਧ ਸ਼ੁਰੂ ਕੀਤਾ ਤਾਂ ਇਸਲਾਮਿਕ ਰੀਪਬਲਿਕ ਉਸ ਨੂੰ ਖਤਮ ਕਰ ਦੇਵੇਗਾ। ਤੁਹਾਨੂੰ ਦੱਸ ਦੇਈਏ ਕਿ ਈਰਾਨ ਅਤੇ ਅਮਰੀਕਾ ਵਿਚਕਾਰ ਪ੍ਰਮਾਣੂ ਪ੍ਰੋਗਰਾਮ ਨੂੰ ਲੈ ਕੇ ਤਣਾਅ ਚੱਲ ਰਿਹਾ ਹੈ। ਬੀਤੇ ਦਿਨੀਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਲੈ ਕੇ ਉਸ ਨਾਲ ਸਹੀ ਸਮਝੌਤਾ ਕਰਨ ਲਈ ਤਿਆਰ ਹੈ। ਉਨ੍ਹਾਂ ਦੀ ਇਹ ਟਿੱਪਣੀ ਉਸ ਵੇਲੇ ਆਈ ਜਦੋਂ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਅਮਰੀਕਾ ਨੂੰ ਧਮਕਾਉਣ ਲਈ ਈਰਾਨ ਨੂੰ ਇਤਿਹਾਸਕ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਸੀ। ਟਰੰਪ ਨੇ ਓਬਾਮਾ ਪ੍ਰਸ਼ਾਸਨ ਦੌਰਾਨ 2015 ‘ਚ ਹੋਏ ਈਰਾਨ ਪ੍ਰਮਾਣੂ ਸਮਝੌਤੇ ਤੋਂ ਅਮਰੀਕਾ ਨੂੰ ਵੱਖ ਕਰ ਦਿੱਤਾ ਸੀ। ਉਨ੍ਹਾਂ ਨੇ ਇਸ ਨੂੰ ਹੁਣ ਤੱਕ ਦਾ ਸਭ ਤੋਂ ਖਰਾਬ ਸਮਝੌਤਾ ਦੱਸਿਆ ਸੀ। ਅਮਰੀਕਾ ਅਤੇ ਈਰਾਨ ਵਲੋਂ ਜ਼ੁਬਾਨੀ ਜੰਗ ਲਗਾਤਾਰ ਹੋ ਰਹੀ ਹੈ।


