ਪੰਜਾਬ ਸਰਕਾਰ ਨੇ ਫੈਕਟਰੀਆਂ ਤੇ ਦੁਕਾਨਾਂ ਦੇ ਕਾਮਿਆਂ ਲਈ ਮੁੜ ਚੋਣਾਂ ਦੇ ਮੱਦੇਨਜ਼ਰ 2 ਜਨਵਰੀ ਦੀ ਛੁੱਟੀ ਐਲਾਨੀ

ਚੰਡੀਗੜ – ਪੰਜਾਬ ਸਰਕਾਰ ਨੇ ਸੂਬੇ ਦੇ 8 ਜ਼ਿਲਿਆਂ ਦੀਆਂ ਕੁੱਲ 14 ਥਾਵਾਂ ‘ਤੇ ਮੁੜ ਹੋਣ ਜਾ ਰਹੀਆਂ ਗਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਇਨਾਂ ਜ਼ਿਲਿਆਂ ਵਿੱਚ ਸਥਿਤ ਫੈਕਟਰੀਆਂ ਦੇ ਕਾਮਿਆਂ ਲਈ 2 ਜਨਵਰੀ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਉਹ ਪੰਚਾਇਤੀ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ।ਇਹ ਖ਼ੁਲਾਸਾ ਕਰਦਿਆਂ ਰਾਜ ਸਰਕਾਰ ਦੇ ਇੱਕ ਅਧਿਕਾਰਕ ਬੁਲਾਰੇ ਨੇ ਦੱਸਿਆ ਕਿ ਫੈਕਟਰੀਆਂ ਦੇ ਕਾਮਿਆਂ ਲਈ ਪੰਜਾਬ ਦੇ 8 ਜ਼ਿਲਿਆਂ ਦੀਆਂ ਕੁੱਲ 14 ਥਾਵਾਂ ‘ਤੇ ਮੁੜ ਹੋ ਰਹੀਆਂ ਗਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ 2 ਜਨਵਰੀ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਤਾਂ ਕਿ ਕੋਈ ਵੀ ਕਾਮਾਂ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਹ ਛੁੱਟੀ ਉਨਾਂ ਦੀ ਆਮ ਹਫ਼ਤਾਵਾਰੀ ਛੁੱਟੀ ਦੇ ਬਦਲੇ ਵਿੱਚ ਹੋਵੇਗੀ। ਉਨਾਂ ਅੱਗੇ ਕਿਹਾ ਕਿ ਇਨਾਂ ਥਾਵਾਂ ‘ਤੇ ਸਥਿਤ ਦੁਕਾਨਾਂ ਤੇ ਵਪਾਰਕ ਅਦਾਰਿਆਂ ਦੇ ਕਾਮਿਆਂ ਨੂੰ ਵੀ ਇਸ ਦਿਨ ਕਮਾਈ ਛੁੱਟੀ ਹੋਵੇਗੀ।

VIA PUNJAB