- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੁੰ ਚਿੱਠੀ ਲਿਖੀ
ਪੰਜਾਬ ਦੇ 2 ਵਿਧਾਇਕਾਂ ਨੂੰ ਕੈਨੇਡਾ ਵਿੱਚ ਦਾਖ਼ਲਾ ਨਾ ਦੇਣ ਦੇ ਮਾਮਲੇ ‘ਤੇ ਕਾਰਵਾਈ ਦੀ ਮੰਗ
ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਪੱਤਰ ਲਿਖ ਕੇ ਓਟਾਵਾ ਹਵਾਈ ਅੱਡੇ ਵਿਖੇ ਪੰਜਾਬ ਦੇ 2 ਵਿਧਾਇਕਾਂ ਸ੍ਰੀ ਕੁਲਤਾਰ ਸਿੰਘ ਸੰਧਵਾਂ ਅਤੇ ਸ੍ਰੀ ਅਮਰਜੀਤ ਸਿੰਘ ਸੰਦੋਆ ਨੂੰ ਕੈਨੇਡਾ ਵਿੱਚ ਦਾਖ਼ਲ ਨਾ ਹੋਣ ਦੇਣ ਸਬੰਧੀ ਮਾਮਲੇ ‘ਤੇ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੁੱਦੇ ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਸਪੀਕਰ ਨੇ ਲਿਖਿਆ ਹੈ ਕਿ, ”ਭਾਰਤ ਅਤੇ ਕੈਨੇਡਾ ਦੀਆਂ ਸਾਰੀਆਂ ਵਿਧਾਨਕ ਸੰਸਥਾਵਾਂ ਰਾਸ਼ਟਰਮੰਡਲ ਪਾਰਲੀਮੈਂਟਰੀ ਐਸੋਸੀਏਸ਼ਨ ਦੀਆਂ ਸ਼ਾਖਾਵਾਂ ਹਨ ਅਤੇ ਦੋਵੇਂ ਦੇਸ਼ਾਂ ਦੇ ਵਿਧਾਨਕ ਸੰਸਥਾਵਾਂ ਦੇ ਮੈਂਬਰ ਸੀ.ਪੀ.ਏ. (ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ) ਦੇ ਮੈਂਬਰ ਹਨ। ਇੱਕ ਪਾਸੇ ਤਾਂ ਅਸੀਂ ਦੋਹਾਂ ਦੇਸ਼ਾਂ ਦੇ ਵਿਧਾਇਕਾਂ ਦਰਮਿਆਨ ਸੀ.ਪੀ.ਏ. ਗਤੀਵਿਧੀਆਂ ਜਿਵੇਂ ਭਾਈਚਾਰਾ, ਆਪਸੀ ਸਾਝ ਅਤੇ ਸਹਿਯੋਗ, ਅਨੁਭਵਾਂ ਦੇ ਆਦਾਨ ਪ੍ਰਦਾਨ ਅਤੇ ਸੰਬੰਧਾਂ ਦੇ ਸੁਧਾਰ ਆਦਿ ਨੂੰ ਹੁਲਾਰਾ ਦੇਣ ਦੀ ਕੋਸ਼ਿਸ਼ ਕਰ ਰਹੇ ਹਾਂ ਤੇ ਦੂਜੇ ਪਾਸੇ ਸਾਡੇ ਵਿਧਾਇਕਾਂ/ਲੋਕ ਨੁਮਾਇੰਦਿਆਂ ਨਾਲ ਅਪਮਾਨਜਨਕ ਵਿਵਹਾਰ ਕੀਤਾ ਜਾ ਰਿਹਾ ਹੈ।” ਉਨਾਂ ਕਿਹਾ ਕਿ ਜਦੋਂ ਜਾਇਜ਼ ਵੀਜ਼ਾ ਰੱਖਣ ਵਾਲੇ ਇਨਾਂ ਨੁਮਾਇੰਦਿਆਂ ਵੱਲੋਂ ਓਟਾਵਾ ਹਵਾਈ ਅੱਡੇ ਵਿਖੇ ਆਪਣੀ ਪਹਿਚਾਣ ਦਾ ਖੁਲਾਸਾ ਕੀਤਾ ਗਿਆ ਤਾਂ ਕੈਨੇਡੀਅਨ ਅਥਾਰਟੀਆਂ ਦਾ ਫਰਜ਼ ਬਣਦਾ ਸੀ ਕਿ ਉਹ ਇਨਾਂ ਵਿਧਾਇਕਾਂ ਦੀ ਸਹਾਇਤਾ ਕਰਦੇ ਅਤੇ ਹਲੀਮੀ ਭਰਿਆ ਵਤੀਰਾ ਅਖ਼ਤਿਆਰ ਕਰਦੇ । ਸਪੀਕਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਹਾਲਾਤ ਭਾਵੇਂ ਜੋ ਵੀ ਸਨ, ਪੰਜਾਬ ਦੇ ਵਿਧਾਇਕਾਂ ਪ੍ਰਤੀ ਕੈਨੇਡੀਅਨ ਅਥਾਰਟੀਆਂ ਵੱਲੋਂ ਦਿਖਾਇਆ ਗਿਆ ਅਜਿਹਾ ਵਤੀਰਾ ਸਹੀ ਨਹੀਂ ਸੀ, ਜੋ ਕਿ ਇੱਕ ਗੰਭੀਰ ਚਿੰਤਾ ਦੀ ਗੱਲ ਹੈ। ਉਨਾਂ ਲਿਖਿਆ ਕਿ ਭਾਰਤ ਸਰਕਾਰ ਕੈਨੇਡਾ ਅਤੇ ਹੋਰਨਾਂ ਦੇਸ਼ਾਂ ਤੋਂ ਭਾਰਤ ਦੌਰੇ ‘ਤੇ ਆਉਣ ਵਾਲੇ ਲੋਕ ਨੁਮਾਇੰਦਿਆਂ ਨਾਲ ਅਜਿਹਾ ਅਪਮਾਨਜਨਕ ਵਤੀਰਾ ਕਦੇ ਵੀ ਨਹੀਂ ਕਰਦਾ। ਇਸ ਮਾਮਲੇ ਵਿੱਚ ਢੁਕਵੀਂ ਕਾਰਵਾਈ ਦੀ ਮੰਗ ਕਰਦਿਆਂ, ਰਾਣਾ ਕੇ.ਪੀ. ਸਿੰਘ ਨੇ ਵਿਦੇਸ਼ ਮੰਤਰੀ ਨੂੰ ਅੱਗੇ ਲਿਖਿਆ, ”ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਇਸ ਮਾਮਲੇ ਦੀ ਢੁਕਵੀਂ ਪੜਤਾਲ ਕੀਤੀ ਜਾਵੇ ਅਤੇ ਇਸ ਮੁੱਦੇ ਨੂੰ ਉੱਚਿਤ ਕੈਨੇਡੀਅਨ ਅਥਾਰਟੀਆਂ ਕੋਲ ਉਠਾਇਆ ਜਾਵੇ ਤਾਂ ਜੋ ਸਾਡੇ ਦੇਸ਼ ਦੇ ਲੋਕ ਨੁਮਾਇੰਦੇ ਭਵਿੱਖ ਵਿੱਚ ਅਜਿਹੇ ਭੱਦੇ ਅਤੇ ਅਪਮਾਨਜਨਕ ਵਤੀਰੇ ਦਾ ਸ਼ਿਕਾਰ ਨਾ ਹੋਣ।” ਕਾਬਿਲੇ ਗੌਰ ਹੈ ਕਿ ਉਸ ਸਮੇਂ ਦੇ ਵਿਰੋਧੀ ਧਿਰ ਦੇ ਆਗੂ ਸ੍ਰੀ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਵਫ਼ਦ ਵੱਲੋਂ 24 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਵਿਸ਼ੇਸ਼ ਤੌਰ ‘ਤੇ ਮੁਲਾਕਾਤ ਕਰਕੇ ਇਸ ਮਾਮਲੇ ਵਿੱਚ ਉਨਾਂ ਦੇ ਦਖ਼ਲ ਦੀ ਮੰਗ ਕੀਤੀ ਗਈ ਸੀ ।


