ਓਮ ਪ੍ਰਕਾਸ਼ ਸੋਨੀ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ

ਵਿੱਤ ਵਿਭਾਗ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ 133 ਕਰੋੜ ਜਾਰੀ ਕਰਨ ਦੀ ਪ੍ਰਵਾਨਗੀ
ਚੰਡੀਗੜ – ਵਿੱਤੀ ਘਾਟਾਂ ਨਾਲ ਜੂਝ ਰਹੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਵਿੱਤੀ ਤੋਰ ਤੇ ਮੁੜ ਪੈਰਾਂ ਸਿਰ ਕਰਨ ਲਈ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈ ਗਿਆ ਹੈ ਜਿਸ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਤੀ ਤੋਰ ਤੇ ਵੱਡੀ ਰਾਹਤ ਮਿਲ ਗਈ ਹੈ।ਅੱਜ ਇੱਥੇ ਵਿੱਤ ਮੰਤਰੀ ਸ਼੍ਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਿੱਚ ਹੋਈ ਮੀਟਿਂਗ ਦੋਰਾਨ ਵਿੱਤ ਵਿਭਾਗ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ 133 ਕਰੋੜ ਰੁਪਏ ਜਾਰੀ ਕਰਨ ਦਾ ਫੈਂਸਲਾ ਕੀਤਾ ਗਿਆ ਹੈ। ਬੋਰਡ ਨੂੰ ਇਹ ਰਾਸ਼ੀ ਅਗਲੇ ਤਿੰਨ ਮਹੀਨੇ ਦੋਰਾਨ ਤਿੰਨ ਕਿਸ਼ਤਾਂ ਵਿੱਚ ਮਿਲਣਗੀਆਂ।ਇਸ ਮੀਟਿੰਗ ਵਿੱਚ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਅਤੇ ਭਲ਼ਾਈ ਮੰਤਰੀ ਸਾਧੂ ਸਿੰਘ ਧਰਮਸੋਤ ਹਾਜਰ ਸਨ। ਸਿੱਖਿਆ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਦੱਸਿਆਂ ਕਿ ਪੰਜਾਬ ਸਕੂਲ ਸਿੱਖਿਆਂ ਬੋਰਡ ਵੱਲੋਂ ਰਾਜ ਦੇ ਐਸ.ਸੀ. /ਬੀ.ਸੀ ਵਿੱਦਿਆਰਥੀਆਂ ਨੂੰ ਹਰ ਸਾਲ ਨਵੀਆਂ ਕਿਤਾਬਾਂ ਮੁਫਤ ਵਿੱਚ ਦਿੱਤੀਆ ਜਾਂਦੀਆਂ ਹਨ ਅਤੇ ਨਾਲ ਹੀ ਦਸਵੀ ਅਤੇ ਬਾਰਵੀਂ ਜਮਾਤ ਵਿੱਚ ਪੜਦੇ ਵਿੱਦਿਆਰਥੀਆਂ ਤੋਂ ਪ੍ਰੀਖਿਆਂ ਫੀਸ ਨਹੀਂ ਲਈ ਜਾਂਦੀ। ਸ੍ਰੀ ਸੋਨੀ ਨੇ ਦੱਸਿਆ ਕਿ ਐਸ.ਸੀ. /ਬੀ.ਸੀ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਪ੍ਰੀਖਿਆ ਫੀਸ ਦੀ ਭਲਾਈ ਵਿਭਾਗ ਵਲੋਂ ਪ੍ਰਤੀਪੂਰਤੀ ਕੀਤੀ ਜਾਂਦੀ ਹੈ ਪ੍ਰੰਤੂ ਬੀਤੇ ਕਈ ਸਾਲਾਂ ਤੋਂ ਇਹ ਰਾਸ਼ੀ ਭਲਾਈ ਵਿਭਾਗ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਇਸ ਰਕਮ ਦੀ ਅਦਾਇਗੀ ਬੀਤੇ ਕਈ ਵਰਿਆਂ ਤੋਂ ਨਹੀਂ ਕੀਤੀ ਸੀ ਜਿਸ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਡੀ ਵਿੱਤੀ ਸੰਕਟ ਦਾ ਸਾਹਮਣਾਂ ਕਰਨਾ ਪੈ ਰਿਹਾ ਸੀ ਜਿਸ ਕਾਰਨ ਬੋਰਡ ਆਪਣੇ ਮੁਲਾਜਮਾਂ ਅਤੇ ਅਧਿਕਾਰੀਆਂ ਨੂੰ ਤਨਖਾਹ ਦੇਣ ਵਿੱਚ ਵੀ ਔਖਿਆਈ ਦਾ ਸਾਹਮਣਾ ਕਰ ਰਿਹਾ ਸੀ। ਅੱਜ ਦੀ ਮੀਟਿੰਗ ਦੋਰਾਨ ਸ਼੍ਰੀ ਸੋਨੀ ਇਹ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਇਆ ਅਤੇ ਵਿੱਤ ਮੰਤਰੀ ਨੂੰ ਇਹ ਰਾਸ਼ੀ ਜਾਰੀ ਕਰਨ ਲਈ ਸਹਿਮਤ ਕੀਤਾ ।

VIA PUNJAB