ਅੰਮ੍ਰਿਤਸਰ ਵਿਖੇ ਵਾਪਰੇ ਭਿਆਨਕ ਹਾਦਸੇ ’ਚ ਇੱਕ ਮੌਤ

ਅੰਮ੍ਰਿਤਸਰ – ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਇਕ ਤੇਜ਼ ਰਫਤਾਰ ਕਾਰ ਤੇ ਆਟੋ ਰਿਕਸ਼ਾ ‘ਚ ਆਪਸੀ ਭਿਆਨਕ ਟੱਕਰ ‘ਚ ਇਕ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾ ਦੀ ਪਛਾਣ ਜਾਨਵੀ (28) ਸਾਲ ਵਜੋਂ ਹੋਈ ਹੈ, ਜੋ ਮੁੰਬਈ ਦੀ ਰਹਿਣ ਵਾਲੀ ਹੈ ਅਤੇ ਉਹ ਆਪਣੀ ਮਾਂ ਨਾਲ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਆਈ ਸੀ। ਜਦੋਂ ਆਟੋ ਰਿਕਸ਼ਾ ‘ਚ ਬੈਠ ਕੇ ਮਾਂ-ਧੀ ਭੰਡਾਰੀ ਪੁਲ ਤੋ ਗੁਜ਼ਰ ਰਹੀਆਂ ਸਨ ਤਾਂ ਅਚਾਨਕ ਇਕ ਤੇਜ਼ ਰਫਤਾਰ ਕਾਰ ਨੰਬਰ ਡੀ.ਐਲ ਵਨ ਸੀ ਐਕਸ 3212 ਅਤੇ ਆਟੋ ਰਿਕਸ਼ਾ ‘ਚ ਭਿਆਨਕ ਟੱਕਰ ਹੋ ਗਈ। ਜਿਸ ਕਾਰਨ ਜਾਨਵੀ ਦੀ ਮੌਤ ਹੋ ਗਈ ਤੇ ਮਾਂ ਗੰਭੀਰ ਰੂਪ ‘ਚ ਜ਼ਖਮੀ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪੁੱਜੀ ਪੁਲਸ ਨੇ ਕਾਰ ਨੂੰ ਕਬਜ਼ੇ ‘ਚ ਲੈ ਕੇ ਕਾਰ ਚਾਲਕ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

VIA PUNJAB