- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖੰਨਾ ਪੁਲਿਸ ਵੱਲੋਂ ਅਫੀਮ ਸਮੇਤ ਇੱਕ ਗ੍ਰਿਫਤਾਰ
ਖੰਨਾ – ਨਸ਼ਿਆਂ ਦੀ ਤਸਕਰੀ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਡੀ ਗਈ ਮੁਹਿੰਮ ਦੌਰਾਨ ਖੰਨਾ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ ਜਦੋਂ ਨੂੰ ਸ਼੍ਰੀ ਜਸਵੀਰ ਸਿੰਘ ਪੀ.ਪੀ.ਐਸ, ਪੁਲਿਸ ਕਪਤਾਨ (ਆਈ), ਖੰਨਾ, ਸ਼੍ਰੀ ਜਗਵਿੰਦਰ ਸਿੰਘ ਪੀ.ਪੀ.ਐਸ, ਉਪ ਪੁਲਿਸ ਕਪਤਾਨ (ਆਈ) ਖੰਨਾ, ਸ੍ਰੀ ਦੀਪਕ ਰਾਏ ਪੀ.ਪੀ.ਐਸ, ਉਪ ਪੁਲਿਸ ਕਪਤਾਨ ਖੰਨਾ, ਇੰਸਪੈਕਟਰ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਸਦਰ ਖੰਨਾ ਦੇ ਥਾਣੇਦਾਰ ਬਖਸ਼ੀਸ਼ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਦੇ ਦੌਰਾਨ ਸ਼ੱਕੀ ਵਹੀਕਲਾਂ-ਪੁਰਸ਼ਾਂ ਦੇ ਸਬੰਧ ਵਿੱਚ ਪਿੰਡ ਫੈਜ਼ਗੜ ਤੋ ਖੰਨਾ ਸਾਈਡ ਗਸ਼ਤ ਕਰ ਰਹੇ ਸੀ ਤਾਂ ਪਿੰਡ ਇਕੋਲਾਹਾ ਨੇੜੇ ਬਿਜਲੀ ਗਰਿਡ ਪਾਸ ਇੱਕ ਵਿਅਕਤੀ ਪੈਦਲ ਆ ਰਿਹਾ ਸੀ ਜੋ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਕੇ ਕਾਹਲੀ-ਕਾਹਲੀ ਵਿੱਚ ਲਿੰਕ ਰੋਡ ਰਾਜੇਵਾਲ ਸਾਈਡ ਮੁੜ ਪਿਆ। ਜਿਸਨੂੰ ਸ਼ੱਕ ਦੀ ਬਿਨਾਹ ‘ਤੇ ਰੋਕਕੇ ਪੁਲਿਸ ਪਾਰਟੀ ਨੇ ਉਸਦਾ ਨਾਮ, ਪਤਾ ਪੁੱਛਿਆ। ਪੁੱਛਣ ‘ਤੇ ਜਿਸਨੇ ਆਪਣਾ ਨਾਮ ਜਸਵੀਰ ਸਿੰਘ ਉਰਫ ਜੱਸੀ (ਉਮਰ ਕਰੀਬ 45 ਸਾਲ) ਪੁੱਤਰ ਗੁਰਮੇਲ ਸਿੰਘ ਵਾਸੀ ਧੀਰੋਮਾਜਰਾ ਤਹਿਸੀਲ ਅਮਰਗੜ ਜਿਲਾ ਸੰਗਰੂਰ ਦੱਸਿਆ। ਉਕਤ ਵਿਅਕਤੀ ਦੀ ਤਲਾਸ਼ੀ ਕਰਨ ਪਰ ਉਸ ਕੋਲੋ 300 ਗ੍ਰਾਮ ਅਫੀਮ ਬ੍ਰਾਮਦ ਹੋਈ। ਜਿਸ ਸਬੰਧੀ ਉਕਤ ਦੋਸੀ ਦੇ ਖਿਲਾਫ ਮੁੱਕਦਮਾ ਦਰਜ਼ ਰ ਕਰਕੇ ਉਸਨੂੰ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਪਾਸੋਂ ਪੁੱਛਗਿੱਛ ਜਾਰੀ ਹੈ, ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।


