- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ. ਮਹਿੰਦਰ ਸਿੰਘ ਆਹਲੀ ਦੀ ਮਾਤਾ ਮਹਿੰਦਰ ਕੌਰ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਵੱਲੋਂ ਅਫਸੋਸ ਪ੍ਰਗਟ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਐਡੀਸ਼ਨਲ ਸਕੱਤਰ ਸ. ਮਹਿੰਦਰ ਸਿੰਘ ਆਹਲੀ ਦੇ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਸ. ਮਹਿੰਦਰ ਸਿੰਘ ਆਹਲੀ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਿਜੈ ਸਿੰਘ, ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਤਿੰਦਰ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਵੀ ਸ. ਮਹਿੰਦਰ ਸਿੰਘ ਆਹਲੀ ਨਾਲ ਦੁੱਖ ਸਾਂਝਾ ਕੀਤਾ ਹੈ। ਇਸੇ ਦੌਰਾਨ ਮਾਤਾ ਮਹਿੰਦਰ ਕੌਰ ਜੀ ਦਾ ਅੰਤਮ ਸੰਸਕਾਰ ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ, ਜਿਥੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਸਮੇਤ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਦੇ ਸ਼ਿਰਕਤ ਕੀਤੀ ਤੇ ਮਾਤਾ ਜੀ ਦੀ ਮ੍ਰਿਤਕ ਦੇਹ ’ਤੇ ਦੋਸ਼ਾਲੇ ਭੇਟ ਕੀਤੇ।


