- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਵੱਲੋਂ ਨਗਰਨਿਗਮ ਦਾ ਇੰਸਪੈਕਟਰ 15,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਨਗਰਨਿਗਮ ਲੁਧਿਆਣਾ ਵਿਖੇ ਤਾਇਨਾਤ ਇਮਾਰਤ ਇੰਸਪੈਕਟਰ ਕਿਰਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇੰਸਪੈਕਟਰ ਕਿਰਨਦੀਪ ਸਿੰਘ ਨੂੰ ਸ਼ਿਕਾਇਕਕਰਤਾ ਰਾਕੇਸ਼ ਕੁਮਾਰ ਵਾਸੀ ਕ੍ਰਿਪਾਲ ਨਗਰ, ਲੁਧਿਆਣਾ ਦੀ ਸ਼ਿਕਾਇਤ ‘ਤੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਉਸ ਵਲੋਂ ਉਸਾਰੇ ਜਾ ਰਹੇ ਨਵੇਂ ਮਕਾਨ ਦਾ ਚਲਾਨ ਨਾ ਕੱਟਣ ਬਦਲੇ 15,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਵਿਜੀਲੈਂਸ ਦੀ ਆਰਥਿਕ ਅਪਰਾਧ ਸ਼ਾਖਾ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਬਿਲਡਿੰਗ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਕਤ ਦੋਸ਼ੀ ਵਿਰੁੱਧ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


