- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੀਨ ਵਿੱਚ ਕੈਨੇਡੀਅਨ ਨਾਗਰਿਕਾਂ ਨੂੰ ਹਿਰਾਸਤ ਵਿੱਚ ਲੈਣਾ ਗੈਰ-ਕਾਨੂੰਨੀ ਟਰੰਪ
ਟੋਰਾਂਟੋ – ਵ੍ਹਾਈਟ ਹਾਊਸ ਨੇ ਚੀਨ ਵਿੱਚ ਕੈਨੇਡਾ ਦੇ ਦੋ ਨਾਗਰਿਕਾਂ ਨੂੰ ਹਿਰਾਸਤ ਵਿੱਚ ਲਏ ਜਾਣ ਤੇ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋਹਾਂ ਨਾਗਰਿਕਾਂ ਦੀ ਰਿਹਾਈ ਦੀ ਮੰਗ ਜਾਰੀ ਰੱਖਣ ਤੇ ਸਹਿਮਤੀ ਪ੍ਰਗਟਾਈ ਹੈ| ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ| ਚੀਨ ਨੇ ਪਿਛਲੇ ਮਹੀਨੇ ਕੈਨੇਡਾ ਵਿੱਚ ਹੁਆਵੇ ਕੰਪਨੀ ਦੀ ਮੁੱਖ ਵਿੱਤੀ ਅਧਿਕਾਰੀ ਮੇਂਗ ਵਾਂਗਝੂ ਦੀ ਗ੍ਰਿਫਤਾਰੀ ਦੇ ਬਦਲੇ ਕੈਨੇਡਾ ਦੇ ਦੋ ਨਾਗਰਿਕਾਂ ਨੂੰ ਹਿਰਾਸਤ ਵਿੱਚ ਲਿਆ ਸੀ| ਇਸ ਵਿੱਚ ਕੈਨੇਡਾ ਦੇ ਸਾਬਕਾ ਡਿਪਲੋਮੈਟ ਮਾਈਕਲ ਕੋਵਰਿਗ ਅਤੇ ਉੱਦਮੀ ਮਾਈਕਲ ਸਪਾਰੋਵ ਸ਼ਾਮਲ ਹਨ| ਇਸ ਘਟਨਾ ਨੂੰ ਲੈ ਕੇ ਟਰੂਡੋ ਨੇ ਟਰੰਪ ਨਾਲ ਫੋਨ ਤੇ ਗੱਲ ਕੀਤੀ| ਇਸ ਦੌਰਾਨ ਦੋਹਾਂ ਨੇਤਾਵਾਂ ਨੇ ਚੀਨ ਵਿੱਚ ਕੈਨੇਡਾ ਦੇ ਦੋ ਨਾਗਰਿਕਾਂ ਦੀ ਗੈਰ-ਕਾਨੂੰਨੀ ਹਿਰਾਸਤ ਅਤੇ ਦੋ-ਪੱਖੀ ਵਪਾਰਕ ਮੁੱਦਿਆਂ ਤੇ ਗੱਲ ਕੀਤੀ| ਇਸ ਤੋਂ ਪਹਿਲਾਂ ਇਸ ਮੁੱਦੇ ਤੇ ਜਨਤਕ ਰੂਪ ਨਾਲ ਕੁਝ ਨਹੀਂ ਕਿਹਾ ਗਿਆ| ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਅਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਉਨ੍ਹਾਂ ਦੀ ਰਿਹਾਈ ਦੀ ਅਪੀਲ ਕੀਤੀ ਸੀ| ਟਰੂਡੋ ਦੇ ਦਫਤਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਅਮਰੀਕਾ ਦੇ ਸਮਰਥਨ ਲਈ ਰਾਸ਼ਟਰਪਤੀ ਟਰੰਪ ਦਾ ਧੰਨਵਾਦ ਕੀਤਾ ਹੈ| ਦੋਵੇਂ ਨੇਤਾ ਰਿਹਾਈ ਦੀ ਮੰਗ ਜਾਰੀ ਰੱਖਣ ਤੇ ਸਹਿਮਤ ਹੋਏ ਹਨ|


