- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਸ਼ਵ ਕੱਪ ਚ ਧੋਨੀ ਹੋਵੇਗਾ ਮੁੱਖ ਕਿਰਦਾਰ ਰੋਹਿਤ
ਸਿਡਨੀ – ਭਾਰਤੀ ਸੀਮਤ ਓਵਰ ਸਵਰੂਪ ਦੇ ਉਪ ਕਪਤਾਨ ਰੋਹਿਤ ਸ਼ਰਮਾ ਨੇ ਵਿਕਟਕੀਪਰ ਮਹਿੰਦਰ ਸਿੰਘ ਧੋਨੀ ਦਾ ਸਮਰਥਨ ਕਰਦਿਆਂ ਕਿਹਾ ਹੈ ਕਿ ਇੰਗਲੈਂਡ ਵਿਚ ਇਸ ਸਾਲ ਹੋਣ ਵਾਲੇ ਆਈ. ਸੀ. ਸੀ. ਵਿਸ਼ਵ ਕੱਪ ਵਿਚ ਟੀਮ ਲਈ ਉਸਦਾ ਤਜਰਬਾ ਅਹਿਮ ਭੂਮਿਕਾ ਨਿਭਾਏਗਾ। 37 ਸਾਲਾ ਧੋਨੀ ਆਸਟਰੇਲੀਆ ਵਿਰੁੱਧ 12 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਸੀਮਤ ਓਵਰ ਸੀਰੀਜ਼ ਲਈ ਭਾਰਤੀ ਟੀਮ ਵਿਚ ਵਾਪਸੀ ਕਰ ਰਿਹਾ ਹੈ। ਹਾਲਾਂਕਿ ਮੌਜੂਦਾ ਸਮੇਂ ਵਿਚ ਉਹ ਖਰਾਬ ਫਾਰਮ ਵਿਚੋਂ ਲੰਘ ਰਿਹਾ ਹੈ, ਜਿਸ ਨਾਲ ਟੀਮ ਵਿਚ ਉਸਦੀ ਭੂਮਿਕਾ ਨੂੰ ਲੈ ਕੇ ਸਵਾਲ ਉੱਠਣ ਲੱਗੇ ਹਨ ਪਰ ਰੋਹਿਤ ਨੇ ਧੋਨੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਸਦਾ ਤਜਰਬਾ ਟੀਮ ਲਈ ਬੇਹੱਦ ਖਾਸ ਹੈ। ਆਪਣੀ ਬੇਟੀ ਦੇ ਜਨਮ ਤੋਂ ਬਾਅਦ ਆਸਟਰੇਲੀਆ ਪਰਤੇ ਰੋਹਿਤ ਨੇ ਇੱਥੇ ਪੱਤਰਕਾਰ ਸੰਮੇਲਨ ਵਿਚ ਕਿਹਾ, ”ਪਿਛਲੇ ਕੁਝ ਸਾਲਾਂ ਵਿਚ ਸਾਨੂੰ ਇਸ ਗੱਲ ਦਾ ਅਹਿਸਾਸ ਹੋ ਗਿਆ ਹੈ ਕਿ ਡ੍ਰੈਸਿੰਗ ਰੂਮ ‘ਚ ਤੇ ਮੈਦਾਨ ‘ਤੇ ਉਸਦੀ ਮੌਜੂਦਗੀ ਦੇ ਕੀ ਮਾਇਨੇ ਹਨ। ਜਦੋਂ ਉਹ ਟੀਮ ਵਿਚ ਹੁੰਦਾ ਹੈ ਤਾਂ ਇਕ ਵੱਖਰੇ ਤਰ੍ਹਾਂ ਦਾ ਮਾਹੌਲ ਟੀਮ ਵਿਚ ਹੁੰਦਾ ਹੈ, ਜਿਹੜਾ ਬਹੁਤ ਜ਼ਰੂਰੀ ਹੈ।” ਰੋਹਿਤ ਨੇ ਧੋਨੀ ਦੇ ਤਜਰਬੇ ਨੂੰ ਮਹੱਤਵਪੂਰਨ ਦੱਸਦਿਆਂ ਕਿਹਾ, ”ਧੋਨੀ ਨੇ ਕਈ ਵਾਰ ਭਾਰਤੀ ਟੀਮ ਦੀ ਕਪਤਾਨੀ ਕੀਤੀ ਹੈ ਤੇ ਸਫਲ ਵੀ ਰਿਹਾ ਹੈ।


