- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁਸ਼ੱਰਫ ਿਖ਼ਲਾਫ਼ ਮੁੜ ਸ਼ੁਰੂ ਹੋ ਸਕਦੀ ਹੈ ਦੇਸ਼ ਧ੍ਰੋਹ ਮਾਮਲੇ ਦੀ ਸੁਣਵਾਈ
ਇਸਲਾਮਾਬਾਦ, ਪਾਕਿਸਤਾਨ ਦੀ ਇਕ ਵਿਸ਼ੇਸ਼ ਅਦਾਲਤ ਨੇ ਸਾਬਕਾ ਸੈਨਿਕ ਤਾਨਾਸ਼ਾਹ ਸ਼ਾਸਕ ਪ੍ਰਵੇਜ਼ ਮੁਸ਼ੱਰਫ ਿਖ਼ਲਾਫ਼ ਦੇਸ਼ ਧ੍ਰੋਹ ਮਾਮਲੇ ਦੀ ਸੁਣਵਾਈ ਮੁੜ ਸ਼ੁਰੂ ਕਰਨ ਲਈ ਸਭ ਇੰਤਜ਼ਾਮ ਕਰ ਲਏ ਹਨ, ਮੀਡੀਆ ਦੀ ਅੱਜ ਦੀ ਇਕ ਰਿਪੋਰਟ ‘ਚ ਕਿਹਾ ਗਿਆ ਹੈ ਕਿ ਇਹ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਈ-ਇਨਸਾਫ ਪਾਰਟੀ ਦੀ ਬਣਨ ਵਾਲੀ ਸਰਕਾਰ ਲਈ ਵੱਡੀ ਪ੍ਰੀਖਿਆ ਦੀ ਘੜੀ ਹੋ ਸਕਦੀ ਹੈ | ਲਾਹੌਰ ਹਾਈਕੋਰਟ ਦੇ ਚੀਫ ਜਸਟਿਸ ਯਵਾਰ ਅਲੀ ਜਿਨ੍ਹਾਂ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਵਿਸ਼ੇਸ਼ ਟਿ੍ਬਿਊਨਲ ਵਲੋਂ ਇਸ ਵੱਡੇ ਮਾਮਲੇ ਦੀ ਸੁਣਵਾਈ ਕੀਤੀ ਜਾ ਰਹੀ ਹੈ, ਉਹ 31 ਜੁਲਾਈ ਤੋਂ 2 ਅਗਸਤ ਤੱਕ ਇਸਲਾਮਾਬਾਦ ਦੌਰੇ ‘ਤੇ ਜਾ ਰਹੇ ਹਨ | ਐਕਸਪ੍ਰੈਸ ਟਿ੍ਬਿਊਨ ਦੀ ਰਿਪੋਰਟ ਮੁਤਾਬਿਕ ਚੀਫ ਜਸਟਿਸ ਦੀ ਇਸ ਯਾਤਰਾ ਦਾ ਮਕਸਦ 2013 ‘ਚ ਸੱਤਾ ‘ਚ ਆਉਣ ‘ਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਵਲੋਂ ਨਵੰਬਰ 2007 ‘ਚ ਸਾਬਕਾ ਰਾਸ਼ਟਰਪਤੀ ਮੁਸ਼ੱਰਫ ਵਲੋਂ ਦੇਸ਼ ‘ਚ ਐਮਰਜੈਂਸੀ ਲਗਾਏ ਜਾਣ ਿਖ਼ਲਾਫ਼ ਦਾਇਰ ਕੀਤੇ ਮਾਮਲੇ ਦੀ ਸੁਣਵਾਈ ਨਾਲ ਸਬੰਧਿਤ ਹੋ ਸਕਦਾ ਹੈ |


