- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ
ਸ਼ਿਕਾਗੋ – ਮੱਧ ਪੱਛਮੀ ਅਮਰੀਕਾ ‘ਚ ਤੂਫਾਨ ਕਾਰਨ ਕਈ ਸੜਕ ਹਾਦਸੇ ਵਾਪਰੇ ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਤੂਫਾਨ ਕਾਰਨ ਲਗਾਤਾਰ ਸੜਕ ਹਾਦਸੇ ਵਾਪਰ ਰਹੇ ਹਨ ਅਤੇ ਲੋਕਾਂ ਨੂੰ ਆਵਾਜਾਈ ਸਮੇਂ ਵਧੇਰੇ ਧਿਆਨ ਰੱਖਣ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਬਰਫ ਨਾਲ ਲੱਦੀਆਂ ਸੜਕਾਂ ‘ਤੇ ਆਵਾਜਾਈ ਬਹੁਤ ਖਰਾਬ ਹੋ ਰਹੀ ਹੈ ਅਤੇ ਹਾਦਸੇ ਵਾਪਰ ਰਹੇ ਹਨ। ਮੌਸਮ ਖਰਾਬ ਹੋਣ ਕਾਰਨ ਲੈਮਬਰਟ ਕੌਮਾਂਤਰੀ ਹਵਾਈ ਅੱਡੇ ਤੋਂ ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਸ਼ਨੀਵਾਰ ਦੁਪਹਿਰ ਤਕ ਅਧਿਕਾਰੀਆਂ ਨੂੰ 3000 ਤੋਂ ਵਧੇਰੇ ਲੋਕਾਂ ਨੇ ਮਦਦ ਮੰਗਣ ਲਈ ਫੋਨ ਕੀਤੇ, ਜਿਨ੍ਹਾਂ ‘ਚੋਂ 700 ਲੋਕ ਸੜਕ ਹਾਦਸੇ ਦੇ ਸ਼ਿਕਾਰ ਹੋ ਗਏ ਸਨ ਅਤੇ 1300 ਲੋਕਾਂ ਦੇ ਵਾਹਨ ਸੜਕਾਂ ‘ਤੇ ਫਸ ਗਏ, ਜਿਸ ਕਾਰਨ ਉਹ ਕਾਫੀ ਪ੍ਰੇਸ਼ਾਨ ਹੋਏ। ਸੂਬੇ ਮਿਸੌਰੀ ‘ਚ ਲਗਭਗ 12,000 ਘਰਾਂ ਅਤੇ ਵਪਾਰਕ ਦਫਤਰਾਂ ‘ਚ ਬਿਜਲੀ ਗੁੱਲ ਰਹੀ, ਜਿਸ ਕਾਰਨ ਲੋਕ ਕਾਫੀ ਪ੍ਰੇਸ਼ਾਨ ਰਹੇ। ਅਮਰੀਕਾ ਦੇ ਤੀਜੇ ਵੱਡੇ ਸ਼ਹਿਰ ਸ਼ਿਕਾਗੋ ‘ਚ ਵੀ ਮੌਸਮ ਖਰਾਬ ਹੋਣ ਦੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ।


